ਸਿੱਧੂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹੈ ਜੇਲ੍ਹ ਵਿਭਾਗ

ਵਧੀਕ ਡੀਜੀਪੀ (ਜੇਲ੍ਹਾਂ) ਨੇ ਖੁਦ ਕੀਤੀ ਸਾਰੇ ਪ੍ਰਬੰਧਾਂ ਦੀ ਸਮੀਖਿਆ; ਸੁਰੱਖਿਆ ਅਤੇ ਹੋਰ ਪੱਖਾਂ ਤੋਂ ਸਖ਼ਤ ਚੌਕਸੀ

ਸਿੱਧੂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹੈ ਜੇਲ੍ਹ ਵਿਭਾਗ

ਦਵਿੰਦਰ ਪਾਲ

ਚੰਡੀਗੜ੍ਹ, 22 ਮਈ

ਪੰਜਾਬ ਦੇ ਚਰਚਿਤ ਸਿਆਸਤਦਾਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਮਗਰੋਂ ਸੂਬੇ ਦਾ ਜੇਲ੍ਹ ਵਿਭਾਗ ਸਮੁੱਚੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਜਦੋਂ ਨਵਜੋਤ ਸਿੰਘ ਸਿੱਧੂ ਦਾ ਜੇਲ੍ਹ ਜਾਣਾ ਤੈਅ ਹੋ ਗਿਆ ਤਾਂ ਵਧੀਕ ਡੀਜੀਪੀ (ਜੇਲ੍ਹਾਂ) ਵਰਿੰਦਰ ਕੁਮਾਰ ਨੇ ਪਟਿਆਲਾ ਜੇਲ੍ਹ ਦਾ ਨਿਰੀਖਣ ਕਰਕੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕਾਂਗਰਸ ਆਗੂ ਨੂੰ ਜਿਸ ਬੈਰਕ ਵਿੱਚ ਰੱਖਿਆ ਗਿਆ ਹੈ, ਉਸ ਦੀ ਸਾਰੇ ਪਾਸਿਆਂ ਤੋਂ ਘੋਖ ਦੇ ਨਾਲ ਨਾਲ ਇਸ ਗੱਲ ਦੀ ਵੀ ਨਿਰਖ-ਪਰਖ ਕੀਤੀ ਗਈ ਕਿ ਇਸ ਬੈਰਕ ਵਿੱਚ ਬੰਦ ਕੀਤੇ ਜਾਣ ਵਾਲੇ ਕੈਦੀਆਂ ਦਾ ਪਿਛੋਕੜ ਕਿਹੋ ਜਿਹਾ ਹੈ। ਜੇਲ੍ਹ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬਿਨਾਂ ਸ਼ੱਕ ਸ੍ਰੀ ਸਿੱਧੂ ਪਹਿਲਾਂ ਪੁਲੀਸ ਦੇ ਸਖ਼ਤ ਸੁਰੱਖਿਆ ਵਾਲੇ ਘੇਰੇ ਵਿੱਚ ਵਿਚਰਦੇ ਸਨ। ਇਸ ਲਈ ਜੇਲ੍ਹ ਦੇ ਅੰਦਰ ਸੁਰੱਖਿਆ ਦੀ ਸਾਰੀ ਜ਼ਿੰਮੇਵਾਰੀ ਕਿਉਂਕਿ ਜੇਲ੍ਹ ਵਿਭਾਗ ਦੀ ਹੈ, ਇਸ ਲਈ ਸੁਰੱਖਿਆ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ ਹੈ। ਬੈਰਕ ਵਿੱਚ ਭਾਵੇਂ 8 ਤੋਂ 10 ਵਿਅਕਤੀਆਂ ਦੇ ਰੱਖਣ ਦੀ ਸਮਰੱਥਾ ਹੈ ਪਰ 5 ਵਿਅਕਤੀਆਂ ਨੂੰ ਹੀ ਹਾਲ ਦੀ ਘੜੀ ਉਥੇ ਰੱਖਿਆ ਜਾ ਰਿਹਾ ਹੈ। ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕਣਕ ਤੋਂ ਐਲਰਜੀ ਹੈ। ਇਸ ਲਈ ਜੇਲ੍ਹ ਅੰਦਰ ਕੰਟੀਨ ਦੀ ਵਿਵਸਥਾ ਹੈ ਜਿਥੋਂ ਕੋਈ ਵੀ ਕੈਦੀ ਜਾਂ ਹਵਾਲਾਤੀ ਸਬਜ਼ੀ, ਫਲ ਜਾਂ ਕੋਈ ਵੀ ਲੋੜੀਂਦੀ ਵਸਤੂ ਖਰੀਦ ਕੇ ਆਪਣੀ ਜ਼ਰੂਰਤ ਪੂਰੀ ਕਰ ਸਕਦਾ ਹੈ। ਜੇਲ੍ਹ ਵਿੱਚ ਕੈਦੀਆਂ ਤੋਂ ਕੰਮ ਕਰਾਉਣਾ ਵੀ ਜ਼ਰੂਰੀ ਹੁੰਦਾ ਹੈ। ਸੂਤਰਾਂ ਮੁਤਾਬਕ ਕਾਂਗਰਸੀ ਆਗੂ ਦੀ ਯੋਗਤਾ ਦੇ ਆਧਾਰ ’ਤੇ ਜੇਲ੍ਹ ਦਫ਼ਤਰ ਵਿੱਚ ਉਸ ਨੂੰ ਕਲੈਰੀਕਲ ਕੰਮ (ਮੁਨਸ਼ੀ) ਦਿੱਤੇ ਜਾਣ ਦੀ ਸੰਭਾਵਨਾ ਹੈ। ਉਧਰ ਜੇਲ੍ਹ ਵਿਭਾਗ ਨੇ ਸਿੱਧੂ ਦੇ ਮਾਮਲੇ ’ਚ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਦੇ ਦੋਸ਼ਾਂ ਨੂੰ ਨਕਾਰਿਆ ਹੈ। ਬੁਲਾਰੇ ਨੇ ਕਿਹਾ ਕਿ ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੁਝ ਗ਼ੈਰ-ਪ੍ਰਮਾਣਿਤ ਖਬਰਾਂ ਰਾਹੀਂ ਇਹ ਪ੍ਰਚਾਰਿਆ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਕੁਝ ਸਮੇਂ ਲਈ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਇੱਕ ਬੈਰਕ ਵਿੱਚ ਰੱਖਿਆ ਗਿਆ ਹੈ, ਜਿਸ ਖਿਲਾਫ਼ ਕਈ ਮੁਕੱਦਮੇ ਦਰਜ ਹਨ। ਬੁਲਾਰੇ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਇਹ ਸਾਰੀਆਂ ਰਿਪੋਰਟਾਂ ਸਚਾਈ ਤੋਂ ਸੱਖਣੀਆਂ ਹਨ। ਜੇਲ੍ਹ ਵਿਭਾਗ ਦਾ ਦਾਅਵਾ ਹੈ ਕਿ ਇੰਦਰਜੀਤ ਸਿੰਘ ਵੱਖਰੀ ਬੈਰਕ ਵਿੱਚ ਬੰਦ ਹੈ ਅਤੇ ਜੇਲ੍ਹ ਵਿੱਚ ਦਾਖਲ ਹੋਣ ਤੋਂ ਬਾਅਦ ਉਸ ਨੇ ਕਦੇ ਵੀ ਸ੍ਰੀ ਸਿੱਧੂ ਨਾਲ ਕੋਈ ਵੀ ਬੈਰਕ ਸਾਂਝੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਉਸ ਬੈਰਕ ਵਿੱਚ ਬੰਦ ਹਨ, ਜਿੱਥੇ ਕੁਝ ਹੋਰ ਕੈਦੀ ਵੀ ਬੰਦ ਹਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਕੈਦੀਆਂ ਦੇ ਪਿਛੋਕੜ ਦੀ ਚੰਗੀ ਤਰ੍ਹਾਂ ਪੜਤਾਲ ਕਰਨ ਪਿੱਛੋਂ ਹੀ ਸ੍ਰੀ ਸਿੱਧੂ ਨੂੰ ਉਨ੍ਹਾਂ ਨਾਲ ਰੱਖਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All