ਪਹਿਲੀ ਵਾਰ ਸਭ ਤੋਂ ਵੱਧ ਲੰਬਾ ਹੋਵੇਗਾ ਬਜਟ ਸੈਸ਼ਨ: ਸਪੀਕਰ

ਵਿਧਾਨ ਸਭਾ ਵਿੱਚ ਪੰਜਾਬੀ ਮਾਂ ਬੋਲੀ ਨੂੰ ਦਿੱਤੀ ਜਾਵੇਗੀ ਮਹੱਤਤਾ: ਸੰਧਵਾਂ

ਪਹਿਲੀ ਵਾਰ ਸਭ ਤੋਂ ਵੱਧ ਲੰਬਾ ਹੋਵੇਗਾ ਬਜਟ ਸੈਸ਼ਨ: ਸਪੀਕਰ

ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ।

ਮਹਿੰਦਰ ਸਿੰਘ ਰੱਤੀਆਂ

ਮੋਗਾ, 14 ਮਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ ਪੰਜਾਬੀ ਮਾਂ-ਬੋਲੀ ਨੂੰ ਮਹੱਤਤਾ ਦੇਣ ਦੀ ਵਚਨਬੱਧਤਾ ਪ੍ਰਗਟਾਉਂਦੇ ਕਿਹਾ ਕਿ ਇਸ ਵਾਰ ਇਤਿਹਾਸ ਵਿੱਚ ਪਹਿਲੀ ਵਾਰ ਸਭ ਤੋਂ ਵੱਧ ਲੰਬਾ ਬਜਟ ਸੈਸ਼ਨ ਹੋਵੇਗਾ। ਉਨ੍ਹਾਂ ਇੱਥੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਸੰਧਵਾਂ ਨੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸਭ ਤੋਂ ਲੰਬਾ ਸੈਸ਼ਨ ਘੱਟੋ-ਘੱਟ ਦਸ ਦਿਨ ਦਾ ਹੋਵੇਗਾ। ਉਨ੍ਹਾਂ ਵਿਧਾਨ ਸਭਾ ਵਿੱਚ ਮਾਂ-ਬੋਲੀ ਪੰਜਾਬੀ ਨੂੰ ਮਹੱਤਤਾ ਦੀ ਵਚਨਬੱਧਤਾ ਪ੍ਰਗਟਾਉਂਦੇ ਕਿਹਾ,‘‘ਸਾਡੀ ਮਾਂ ਬੋਲੀ ਪੰਜਾਬੀ ਨੂੰ ਰੁਜ਼ਗਾਰ ਦੀ ਬੋਲੀ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਸੂਬੇ ਦਾ ਖਜ਼ਾਨਾ ਭਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।’’ ਚੋਣ ਵਾਅਦਿਆਂ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਵੇਂ ਦਿੱਲੀ ਵਿੱਚ ਆਪਣੇ ਵਾਅਦੇ ਪੂਰੇ ਕੀਤੇ ਗਏ ਹਨ, ਉਸੇ ਤਰਜ਼ ਉੱਤੇ ਹੀ ਪੰਜਾਬ ਵਾਸੀਆਂ ਨਾਲ ਕੀਤੇ ਚੋਣ ਵਾਅਦੇ ਪੂਰੇ ਹੋਣਗੇ। ਜੇਲ੍ਹਾਂ ਵਿੱਚੋਂ ਵੀਆਈਪੀ ਕਲਚਰ ਖ਼ਤਮ ਕਰਨ ਬਾਰੇ ਉਨ੍ਹਾਂ ਕਿਹਾ ਕਿ ਜੇਲ੍ਹਾਂ ਨੂੰ ਹੁਣ ਅਸਲ ਵਿੱਚ ਸੁਧਾਰ ਘਰ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਅਤੇ ਹੋਰ ਸਿੰਘ ਸੂਰਮਿਆਂ ਦੀ ਲਾਸਾਨੀ ਕੁਰਬਾਨੀ ਉੱਤੇ ਮਾਣ ਹੋਣਾ ਚਾਹੀਦਾ ਹੈ।

ਜ਼ਿਲ੍ਹਾ ਰੂਰਲ ਐੱਨਜੀਓ ਕਲੱਬਜ਼ ਐਸੋਸੀਏਸ਼ਨ ਅਤੇ ਜ਼ਿਲ੍ਹਾ ਐੱਨਜੀਓ ਕੋਆਰਡੀਨੇਸ਼ਨ ਕਮੇਟੀ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਧਵਾਂ ਨੇ ਆਖਿਆ ਕਿ 28 ਜੂਨ ਤੋਂ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਵਿੱਚ ਗ੍ਰਾਮ ਅਤੇ ਮੁਹੱਲਾ ਸਭਾਵਾਂ ਦੀਆਂ ਮੀਟਿੰਗਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਮੌਕੇ ਕੋਆਰਡੀਨੇਸ਼ਨ ਕਮੇਟੀ ਚੇਅਰਮੈਨ ਮਹਿੰਦਰ ਪਾਲ ਲੂੰਬਾ ਨੇ ਮੋਗਾ ਸ਼ਹਿਰ, ਪਿੰਡਾਂ, ਸਿਵਲ ਹਸਪਤਾਲ ਅਤੇ ਜ਼ਿਲ੍ਹਾ ਸਕੱਤਰੇਤ ਨਾਲ ਸਬੰਧਤ 60 ਸਮੱਸਿਆਵਾਂ ਦਾ ਮੰਗ ਪੱਤਰ ਸਟੇਜ ਤੋਂ ਪੜ੍ਹ ਕੇ ਸੁਣਾਇਆ। ਉਨ੍ਹਾਂ ਬਜ਼ੁਰਗ ਪੱਤਰਕਾਰ ਅਮਰ ਸਿੰਘ ਧੀਮਾਨ ਦੇ ਘਰ ਪਹੁੰਚ ਕੇ ਉਨ੍ਹਾਂ ਦੀ ਪਤਨੀ ਅਮਰਜੀਤ ਕੌਰ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸਐੱਸਪੀ ਗੁਲਨੀਤ ਸਿੰਘ ਖੁਰਾਨਾ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All