ਕਤਲ ਕੇਸ ਦੇ ਮੁੱਖ ਮੁਲਜ਼ਮ ਨੇ ਆਤਮ-ਸਮਰਪਣ ਕੀਤਾ
ਬੀਤੇ ਦਿਨੀਂ ਫਰੀਦਕੋਟ ਨੇੜਲੇ ਪਿੰਡ ਸੁੱਖਣ ਵਾਲਾ ਵਿੱਚ ਕਤਲ ਕੀਤੇ ਨੌਜਵਾਨ ਗੁਰਵਿੰਦਰ ਸਿੰਘ ਦੇ ਮਾਮਲੇ ਵਿੱਚ ਮੁੱਖ ਸਾਜ਼ਿਸ਼ਘਾੜੇ ਹਰਕੰਵਲਜੀਤ ਸਿੰਘ ਵਾਸੀ ਬੱਲੂਆਣਾ ਨੇ ਇੱਥੇ ਇਲਾਕਾ ਮੈਜਿਸਟਰੇਟ ਜੁਗਰਾਜ ਸਿੰਘ ਦੀ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਹੈ। ਫਰੀਦਕੋਟ ਪੁਲੀਸ ਨੇ ਹਰਕੰਵਲਜੀਤ ਸਿੰਘ...
Advertisement
ਬੀਤੇ ਦਿਨੀਂ ਫਰੀਦਕੋਟ ਨੇੜਲੇ ਪਿੰਡ ਸੁੱਖਣ ਵਾਲਾ ਵਿੱਚ ਕਤਲ ਕੀਤੇ ਨੌਜਵਾਨ ਗੁਰਵਿੰਦਰ ਸਿੰਘ ਦੇ ਮਾਮਲੇ ਵਿੱਚ ਮੁੱਖ ਸਾਜ਼ਿਸ਼ਘਾੜੇ ਹਰਕੰਵਲਜੀਤ ਸਿੰਘ ਵਾਸੀ ਬੱਲੂਆਣਾ ਨੇ ਇੱਥੇ ਇਲਾਕਾ ਮੈਜਿਸਟਰੇਟ ਜੁਗਰਾਜ ਸਿੰਘ ਦੀ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਹੈ। ਫਰੀਦਕੋਟ ਪੁਲੀਸ ਨੇ ਹਰਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦਾ 5 ਦਸੰਬਰ ਤੱਕ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਪ੍ਰਗਿਆ ਜੈਨ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਨੇ ਕਥਿਤ ਤੌਰ ’ਤੇ ਆਪਣੇ ਪ੍ਰੇਮੀ ਹਰਕੰਵਲਜੀਤ ਸਿੰਘ ਨਾਲ ਸਾਜ਼ਿਸ਼ ਰਚ ਕੇ ਗੁਰਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ। ਉਸ ਤੋਂ ਬਾਅਦ ਹਰਕੰਵਲਜੀਤ ਸਿੰਘ ਫ਼ਰਾਰ ਹੋ ਗਿਆ ਸੀ। ਮਕਤੂਲ ਨੌਜਵਾਨ ਦੇ ਮਾਪਿਆਂ ਨੇ ਮੁਲਜ਼ਮ ਦੀ ਗ੍ਰਿਫਤਾਰੀ ਨਾ ਹੋਣ ’ਤੇ ਧਰਨੇ ਦੀ ਚਿਤਾਵਨੀ ਦਿੱਤੀ ਸੀ।
Advertisement
Advertisement
