
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਦਸੰਬਰ
ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਪੰਜਾਬ ਅਤੇ ਹਰਿਆਣਾ ਵਿੱਚ ਲੋੜੀਂਦੇ ਭੂਪੀ ਰਾਣਾ ਗੈਂਗ ਦੇ ਮੁੱਖ ਸ਼ੂਟਰ ਨੂੰ ਬਰਵਾਲਾ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ। ਇਹ ਜ਼ੀਰਕਪੁਰ ਅਤੇ ਪੰਚਕੂਲਾ ਖੇਤਰ ਵਿੱਚ ਸਰਗਰਮ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਜੀਟੀਐੱਫ ਨੇ ਮੁਹਾਲੀ ਪੁਲੀਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਅੰਕਿਤ ਰਾਣਾ ਨੂੰ .32 ਬੋਰ ਦੇ ਪਿਸਤੌਲ ਅਤੇ ਪੰਜ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ