ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਫ਼ਰਵਰੀ
ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਵੱਲੋਂ ਅਰਦਾਸ ਦੀਆਂ ਤੁਕਾਂ ਨੂੰ ਸਿਆਸੀ ਮਨੋਰਥ ਵਾਸਤੇ ਵਰਤਣ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇ। ਬਿਕਰਮ ਸਿੰਘ ਮਜੀਠੀਆ ਨੇ ਵੱਲਾ ਵਿੱਚ ਇਕ ਚੋਣ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਕਾਂਗਰਸ ਵੱਲੋਂ ਅਰਦਾਸ ਦੀਆਂ ਤੁਕਾਂ ਨੂੰ ਆਪਣੇ ਇਸ਼ਤਿਹਾਰਾਂ ਵਿੱਚ ਵਰਤਣ ’ਤੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਬਣਨ ਤੋਂ ਰੋਕ ਕੇ ਹਿੰਦੂ ਭਾਈਚਾਰੇ ਨਾਲ ਬੇਇਨਸਾਫੀ ਕੀਤੀ ਹੈ। ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਜ਼ਿੰਮੇਵਾਰ ਹਨ।