ਚਮਕੌਰ ਸਾਹਿਬ: ‘‘ਪੰਜਾਬ ਦੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕਰ ਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇਗਾ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੀ ਸਮਾਜਿਕ ਨਿਆਂ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਕਮਲ ਪੈਲਿਸ ਵਿੱਚ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਸਮੇਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਇੱਥੇ ਪੁੱਜਣ ਤੇ ਐੱਸਡੀਐੱਮ ਦਫਤਰ ਵਿੱਚ ਪੰਜਾਬ ਪੁਲੀਸ ਵੱਲੋਂ ਸਲਾਮੀ ਦਿੱਤੀ ਗਈ। ਉਨ੍ਹਾਂ ਘੱਟ ਗਿਣਤੀ ਦੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਉਜਾਗਰ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਹਰ ਪੱਧਰ ’ਤੇ ਹੱਲ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਨੂੰ ਜਲਦੀ ਹੀ ਇਨਸਾਫ ਦਿੱਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ