ਡਾ. ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 23 ਜੂਨ
ਇਥੇ ਵਿਧਾਨ ਸਭਾ ਹਲਕਾ ਅਮਲੋਹ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਵਿੱਚ ਬਲਾਕ ਸਮਿਤੀ ਮੈਂਬਰਾਂ, ਕੌਂਸਲਰਾਂ, ਪੰਚਾਂ ਅਤੇ ਸਰਪੰਚਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਬਲਾਕ ਦੇ 95 ਪਿੰਡਾਂ ਦੇ ਸਰਪੰਚਾਂ ਅਤੇ ਬਲਾਕ ਸਮਿਤੀ ਮੈਂਬਰਾਂ ਨੇ ਹਿੱਸਾ ਲਿਆ। ਬਾਅਦ ਦੁਪਹਿਰ ਕੌਂਸਲ ਦੇ ਮੀਟਿੰਗ ਹਾਲ ਵਿੱਚ ਵਿਧਾਇਕ ਨੇ ਐੱਸਡੀਐੱਮ ਅਮਲੋਹ ਅਨੰਦ ਸਾਗਰ ਸ਼ਰਮਾ ਨਾਲ ਮੰਡੀ ਗੋਬਿੰਦਗੜ੍ਹ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ, ਉਪ ਚੇਅਰਮੈਨ ਰਜਿੰਦਰ ਬਿੱਟੂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ, ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਕਾਨੂੰਨੀ ਸਲਾਹਕਾਰ ਬਲਜਿੰਦਰ ਸਿੰਘ ਭੱਟੋਂ, ਜ਼ਿਲ੍ਹਾ ਮੀਤ ਪ੍ਰਧਾਨ ਹੈਪੀ ਸੂਦ, ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ, ਸਰਪੰਚ ਹਰਜਿੰਦਰ ਸਿੰਘ ਟਿੰਕਾ, ਹਰਦੀਪ ਸਿੰਘ ਮਹਿਮੂਦਪੁਰ, ਸਰਪੰਚ ਅਮਰਜੀਤ ਕੌਰ ਤੰਦਾ ਬੱਧਾ ਅਤੇ ਜਸਵੀਰ ਸਿੰਘ ਜੱਸੀ ਸਰਪੰਚ ਕਪੂਰਗੜ੍ਹ ਆਦਿ ਹਾਜ਼ਰ ਸਨ।