
ਪੰਜਾਬੀ ਟ੍ਰਿਬਿਊਨ ਵੈਬ ਡੈਸਕ
ਚੰਡੀਗੜ੍ਹ, 11 ਮਾਰਚ
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ (ਆਪ) ਦੇ ਜਿੱਤੇ ਵਿਧਾਇਕਾਂ ਦੀ ਅੱਜ ਹੋਈ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਰਸਮੀਂ ਤੌਰ ’ਤੇ ਆਗੂ ਚੁਣ ਲਿਆ ਗਿਆ ਹੈ। ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਨਵੀਂ ਕੈਬਨਿਟ ਵਿਚ 17 ਮੰੰਤਰੀ ਹੋਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭਗਵੰਤ ਮਾਨ ਭਲਕੇ ਸਵੇਰੇ ਸਾਢੇ ਦਸ ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣਗੇ ਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ