ਕੋਟਕਪੂਰਾ ਗੋਲੀ ਕਾਂਡ ਦੀ ਅਗਲੀ ਸੁਣਵਾਈ 25 ਨੂੰ
ਨਿੱਜੀ ਪੱਤਰ ਪ੍ਰੇਰਕ ਫ਼ਰੀਦਕੋਟ, 18 ਜੁਲਾਈ ਕੋਟਕਪੂਰਾ ਗੋਲੀ ਕਾਂਡ ਦੀ ਅੱਜ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਤਾਰੀਖ 25 ਜੁਲਾਈ ਨਿਸ਼ਚਤ ਕੀਤੀ ਹੈ ਤੇ ਉਸੇ ਦਿਨ ਮੁਲਜ਼ਮਾਂ ਵੱਲੋਂ ਦਿੱਤੀਆਂ ਦਰਖ਼ਾਸਤਾਂ ’ਤੇ ਵੀ...
Advertisement
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 18 ਜੁਲਾਈ
Advertisement
ਕੋਟਕਪੂਰਾ ਗੋਲੀ ਕਾਂਡ ਦੀ ਅੱਜ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਤਾਰੀਖ 25 ਜੁਲਾਈ ਨਿਸ਼ਚਤ ਕੀਤੀ ਹੈ ਤੇ ਉਸੇ ਦਿਨ ਮੁਲਜ਼ਮਾਂ ਵੱਲੋਂ ਦਿੱਤੀਆਂ ਦਰਖ਼ਾਸਤਾਂ ’ਤੇ ਵੀ ਸੁਣਵਾਈ ਹੋਵੇਗੀ। ਅੱਜ ਅਦਾਲਤ ਵਿੱਚ ਆਈਜੀ ਅਮਰ ਸਿੰਘ ਚਾਹਲ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸਐੱਚਓ ਗੁਰਦੀਪ ਪੰਧੇਰ ਹਾਜ਼ਰ ਸਨ। ਜਦੋਂ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ, ਸੁਖਬੀਰ ਸਿੰਘ ਬਾਦਲ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਸੁਖਬੀਰ ਸਿੰਘ ਬਾਦਲ ਨੇ ਅਦਾਲਤ ਵਿੱਚ ਅਰਜ਼ੀ ਦੇ ਕੇ ਵਿਦੇਸ਼ ਜਾਣ ਦੀ ਆਗਿਆ ਮੰਗੀ ਸੀ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਨੂੰ ਦਸ ਦਿਨਾਂ ਲਈ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ ਅਤੇ ਇਸ ਬਦਲੇ ਉਸ ਤੋਂ 50 ਲੱਖ ਰੁਪਏ ਦੀ ਬੈਂਕ ਗਾਰੰਟੀ ਮੰਗੀ ਗਈ ਹੈ।
Advertisement
Advertisement
×

