ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ’ਚ ਹੋਵੇਗਾ ਅਗਲੇ ਪ੍ਰੋਗਰਾਮ ਦਾ ਐਲਾਨ: ਚੜੂਨੀ

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ’ਚ ਹੋਵੇਗਾ ਅਗਲੇ ਪ੍ਰੋਗਰਾਮ ਦਾ ਐਲਾਨ: ਚੜੂਨੀ

ਲੁਧਿਆਣਾ ਵਿੱਚ ਕਾਨਫਰੰਸ ਦੌਰਾਨ ਗੁਰਨਾਮ ਸਿੰਘ ਚੜੂਨੀ ਤੇ ਹੋਰ ਆਗੂ। -ਫੋਟੋ: ਅਸ਼ਵਨੀ ਧੀਮਾਨ

ਗੁਰਿੰਦਰ ਸਿੰਘ

ਲੁਧਿਆਣਾ, 29 ਅਗਸਤ

ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਰਨਾਲ ਵਿੱਚ ਹਰਿਆਣਾ ਪੁਲੀਸ ਵੱਲੋਂ ਸ਼ਾਂਤਮਈ ਕਿਸਾਨਾਂ ’ਤੇ ਕੀਤੇ ਗਏ ਤਸ਼ੱਦਦ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਭਲਕੇ 30 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਇਸ ਖ਼ਿਲਾਫ਼ ਅਗਲਾ ਪ੍ਰੋਗਰਾਮ ਐਲਾਨਿਆ ਜਾਵੇਗਾ।

ਉਹ ਅੱਜ ਇੱਥੇ ਕਿਸਾਨ ਮਜ਼ਦੂਰ ਦਲਿਤ ਫਰੰਟ ਵੱਲੋਂ ਕਾਨਫ਼ਰੰਸ ਵਿੱਚ ਹਿੱਸਾ ਲੈਣ ਲਈ ਪੁੱਜੇ ਹੋਏ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੁਲੀਸ ਤਸ਼ੱਦਦ ਕਰਨ ਵਾਲੇ ਅਧਿਕਾਰੀ ਭਾਜਪਾ ਆਗੂਆਂ ਦੇ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੇ ਹੁਕਮਾਂ ਤਹਿਤ ਪੁਲੀਸ ਨੇ ਸੈਂਕੜੇ ਕਿਸਾਨਾਂ ਨੂੰ ਜ਼ਖਮੀ ਕੀਤਾ ਹੈ ਅਤੇ ਇਕ ਕਿਸਾਨ ਦੀ ਮੌਤ ਵੀ ਹੋ ਗਈ ਹੈ। ਸ੍ਰੀ ਚੜੂਨੀ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਕਿਸਾਨਾਂ ਉਪਰ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਕ ਸਵਾਲ ਦੇ ਜਵਾਬ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਹ ਨਾ ਤਾਂ ਕੋਈ ਸਿਆਸੀ ਪਾਰਟੀ ਦਾ ਗਠਨ ਕਰਨਗੇ ਅਤੇ ਨਾ ਹੀ ਪੰਜਾਬ ਜਾਂ ਹਰਿਆਣਾ ਵਿਧਾਨ ਸਭਾ ਦੀ ਚੋਣ ਲੜਨਗੇ। ਪੰਜਾਬ ਮਿਸ਼ਨ ਸਿਰਫ਼ ਵਿਦਵਾਨਾਂ ਨੂੰ ਇਕਜੁੱਟ ਕਰਨ ਲਈ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਨਹੀਂ ਦੇ ਸਕਦੀਆਂ, ਇਸ ਲਈ ਉਹ ਪੰਜਾਬ ਪੱਖੀ ਸੋਚ ਰੱਖਣ ਵਾਲੇ ਵਿਦਵਾਨਾਂ ਅਤੇ ਹੋਰ ਪੰਜਾਬ ਦਰਦੀਆਂ ਨੂੰ ਇਕਜੁੱਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਇਕ ਸਵਾਰਥੀ ਗੱਠਜੋੜ ਹੈ, ਜਿਸ ਨੂੰ ਲੋਕ ਪੂਰੀ ਤਰ੍ਹਾਂ ਰੱਦ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਗੁਰੂ ਨਾਨਕ ਦੇਵ ਭਵਨ ਵਿੱਚ ਇਕ ਸੈਮੀਨਾਰ ਨੂੰ ਸੰਬੋਧਨ ਕੀਤਾ ਜਿਸ ਵਿੱਚ ਉਦਯੋਗ ਅਤੇ ਰੁਜ਼ਗਾਰ ਨੀਤੀ, ਫ਼ਸਲਾਂ ਦੇ ਸੁਧਾਰ ਲਈ ਸਹਿਕਾਰੀ ਸਭਾ ਦੇ ਗਠਨ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਉੱਪਰ ਤਨਦੇਹੀ ਨਾਲ ਪਹਿਰਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸੁਪ੍ਰੀਤ ਸਿੰਘ ਲੂਥਰਾ, ਗੁਰਪਾਲ ਸਿੰਘ ਗੋਲਡੀ, ਰੇਸ਼ਮ ਸਿੰਘ ਕਾਹਲੋਂ, ਸਰਬਜੀਤ ਸਿੰਘ, ਅਜੈਬ ਸਿੰਘ, ਕਾਮਰੇਡ ਲਸ਼ਕਰ ਸਿੰਘ, ਅਮਰਜੋਤ ਸਿੰਘ, ਕਰਮਵੀਰ ਸਿੰਘ ਲਾਲੀ, ਗੁਰਮੁਖ ਸਿੰਘ ਢੋਲਣ ਮਾਜਰਾ ਤੇ ਹਰਮੀਤ ਕੌਰ ਬਾਜਵਾ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All