ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 28 ਦਸੰਬਰ
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿਚ ਗੁਰਦੁਆਰਾ ਬਬਿਾਨਗੜ੍ਹ ਛਾਉਣੀ ਬੁੱਢਾ ਦਲ ਤੋਂ ਮਹੱਲਾ ਕੱਢਿਆ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਬਬਿਾਨਗੜ੍ਹ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਕੀਰਤਨ ਕੀਤਾ।
ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਦਸਮੇਸ਼ ਪਿਤਾ ਦੇ ਸਰਬੰਸਦਾਨ ਦੇ ਸੰਕਲਪ ਦੀ ਸੰਪੂਰਨਤਾ ਹੋਈ ਹੈ। ਜਬਰ ਦੇ ਸਿਖ਼ਰ ਨੇ ਜੁਲਮੀ ਰਾਜ ਦੇ ਖ਼ਾਤਮੇ ਦਾ ਮੁੱਢ ਵੀ ਇੱਥੇ ਬੰਨ੍ਹਿਆ। ਉਨ੍ਹਾਂ ਹਰ ਸਿੱਖ ਨੂੰ ਹਰ ਸਮੇਂ ਚੜ੍ਹਦੀ ਕਲਾ ਵਿਚ ਰਹਿੰਦਿਆਂ ਕੌਮ ਦੀ ਬਿਹਤਰੀ ਲਈ ਤੱਤਪਰ ਰਹਿਣ ਦੀ ਅਪੀਲ ਕੀਤੀ।
ਨਿਹੰਗ ਸਿੰਘਾਂ ਦਾ ਵੱਡਾ ਕਾਫ਼ਲਾ ਹਾਥੀਆਂ, ਊਠਾਂ, ਘੋੜਿਆਂ ਤੇ ਗੱਡੀਆਂ ਸਣੇ ਗੁਰਦੁਆਰਾ ਬਬਿਾਨਗੜ੍ਹ ਤੋਂ ਚੱਲਿਆ। ਇਨ੍ਹਾਂ ਨਾਲ ਵੱਡੀ ਗਿਣਤੀ ਵਿਚ ਪੈਦਲ ਸ਼ਰਧਾਲੂ ਗੁਰਦੁਆਰਾ ਠੰਢਾ ਬੁਰਜ, ਨਿਸ਼ਾਨ ਕਿਲ੍ਹਾ (ਥੇਹ), ਪਾਤਸ਼ਾਹੀ ਛੇਵੀ, ਸ਼ਹੀਦ ਸਿੰਘਾਂ ਅਤੇ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਾਲਜ ਦੇ ਮੈਦਾਨ ਵਿਚ ਪੁੱਜਿਆ। ਇੱਥੇ ਘੋੜ ਦੌੜਾਂ ਹੋਈਆਂ ਤੇ ਇਕ ਨਿਹੰਗ ਸਿੰਘ ਨੇ 6 ਘੋੜਿਆਂ ਦੀ ਸਵਾਰੀ ਕੀਤੀ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਇਸ ਮੌਕੇ ਗਤਕੇ ਦੇ ਜੌਹਰ ਵੀ ਦਿਖਾਏ ਗਏ।
ਇਸ ਮੌਕੇ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਆਗਰਾ, ਰਵਿੰਦਰਪਾਲ ਸਿੰਘ ਦਿੱਲੀ, ਜਥੇਦਾਰ ਤਾਰਾ ਸਿੰਘ ਪਟਿਆਲਾ ਆਦਿ ਨੇ ਸ਼ਿਰਕਤ ਕੀਤੀ। ਇਸ ਮੌਕੇ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆ ਵੇਲਾਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ, ਬਾਬਾ ਗੁਰਨਾਮ ਸਿੰਘ ਖਾਪੜਖੇੜੀ, ਬਾਬਾ ਰਾਮ ਸਿੰਘ, ਬਾਬਾ ਰਘਬੀਰ ਸਿੰਘ, ਪੁਲੀਸ ਮੁਖੀ ਸੰਦੀਪ ਗੋਇਲ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਅਮ੍ਰਿਤਪਾਲ ਸਿੰਘ, ਬਾਬਾ ਚੰਚਲ ਸਿੰਘ ਅੰਬਾਲਾ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਰਣਜੋਧ ਸਿੰਘ, ਬਾਬਾ ਹੀਰਾ ਸਿੰਘ ਝੂੁਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ, ਬਾਬਾ ਰਘਬੀਰ ਸਿੰਘ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਲੱਖਾ ਸਿੰਘ ਬਠਿੰਡਾ ਆਦਿ ਹਾਜ਼ਰ ਸਨ।