ਡਾ. ਹਿਮਾਂਸ਼ੂ ਸੂੁਦ
ਫ਼ਤਹਿਗੜ੍ਹ ਸਾਹਿਬ, 29 ਦਸੰਬਰ
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੀ ਲਾਸਾਨੀ ਸ਼ਹਾਦਤ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਅੱਜ ਨਿਸ਼ਾਨ ਸਾਹਿਬ ਅਤੇ ਨਗਾਰਿਆਂ ਦੀ ਗੂੰਜ ਹੇਠ ਗੁਰਦੁਆਰਾ ਬਬਿਾਨਗੜ੍ਹ ਛਾਉਣੀ ਬੁੱਢਾ ਦਲ ਤੋਂ ਮਹੱਲਾ ਕੱਢਿਆ। ਇਸ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਜਦੋਂਕਿ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ। ਮਹੱਲੇ ਵਿਚ ਨਿਹੰਗ ਸਿੰਘਾਂ ਦਾ ਵਿਸ਼ਾਲ ਕਾਫ਼ਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਅਤੇ ਪੈਦਲ ਸ਼ਾਮਲ ਹੋਇਆ ਜੋ ਗੁਰਦੁਆਰਾ ਠੰਢਾ ਬੁਰਜ, ਗੁਰਦੁਆਰਾ ਫ਼ਤਹਿਗੜ੍ਹ ਸਾਹਿਬ, ਨਿਸ਼ਾਨ ਕਿਲ੍ਹਾ (ਥੇਹ) ਬਾਬਾ ਬੰਦਾ ਸਿੰਘ ਬਹਾਦਰ, ਪਾਤਸ਼ਾਹੀ ਛੇਵੀਂ, ਸ਼ਹੀਦ ਸਿੰਘਾਂ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਾਲਜ ਦੇ ਖੁੱਲ੍ਹੇ ਮੈਦਾਨ ਵਿਚ ਵਾਜਿਆਂ ਤੇ ਗਾਜਿਆਂ ਸਣੇ ਪੁੱਜਾ। ਇੱਥੇ ਘੋੜ ਦੌੜਾਂ ਹੋਈਆਂ ਜਿਥੇ ਨਿਹੰਗ ਸਿੰਘਾਂ ਨੇ ਛੇ-ਛੇ ਘੋੜਿਆਂ ‘ਤੇ ਖੜ੍ਹ ਕੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਇਸ ਮੌਕੇ ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਗੁਰੂ ਕਾ ਤਾਲ ਆਗਰਾ, ਜਥੇਦਾਰ ਰਾਵਿੰਦਰਪਾਲ ਸਿੰਘ ਦਿੱਲੀ, ਜਥੇਦਾਰ ਤਾਰਾ ਸਿੰਘ ਪਟਿਆਲਾ ਨੇ ਮਹੱਲੇ ਵਿਚ ਭਾਗ ਲਿਆ। ਇਸ ਮੌਕੇ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ, ਬਾਬਾ ਗੁਰਨਾਮ ਸਿੰਘ ਖਾਪੜਖੇੜੀ, ਬਾਬਾ ਰਾਜਾ ਰਾਮ ਸਿੰਘ, ਬਾਬਾ ਰਘੁਬੀਰ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਬਲਵਿੰਦਰ ਸਿੰਘ ਤਰਨਾ ਦਲ, ਬਾਬਾ ਮਨਮੋਹਨ ਸਿੰਘ ਬਾਰਨ, ਭਾਈ ਮਾਨ ਸਿੰਘ ਤਲਵੰਡੀ ਸਾਬੋ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਬਾਬਾ ਵੱਸਣ ਸਿੰਘ ਤਰਨਾ ਦਲ ਬਟਾਲਾ, ਬਾਬਾ ਬਘੇਲ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਅੰਮ੍ਰਿਤਪਾਲ ਸਿੰਘ, ਬਾਬਾ ਚੈਚਲ ਸਿੰਘ ਅੰਬਾਲਾ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਰਣਯੋਧ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ, ਬਾਬਾ ਜਗਤਾਰ ਸਿੰਘ, ਬਾਬਾ ਢੂੰਡਾ ਸਿੰਘ, ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਦਵਿੰਦਰ ਸਿੰਘ, ਬਾਬਾ ਖੜਕ ਸਿੰਘ ਲੁਧਿਆਣਾ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਇੰਦਰ ਸਿੰਘ, ਬਾਬਾ ਵਿਸ਼ਵ ਪ੍ਰਤਾਪ ਸਿੰਘ, ਬਾਬਾ ਚਰਨ ਸਿੰਘ ਬਬਿਾਨਗੜ੍ਹ ਹਾਜ਼ਰ ਸਨ।