ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 22 ਮਈ
ਨੇੜਲੇ ਪਿੰਡ ਚੱਕ ਸ਼ੇਰੇ ਵਾਲਾ ਵਿੱਚ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਉਦੈਵੀਰ ਵਜੋਂ ਹੋਈ ਹੈ, ਜੋ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਤ ਸੀ ਤੇ ਛੇ ਭੈਣਾਂ ਦਾ ਇੱਕਲੌਤਾ ਭਰਾ ਸੀ। ਉਦੈਵੀਰ ਦਾ ਬਿਰਧ ਪਿਤਾ ਟੀਬੀ ਦਾ ਮਰੀਜ਼ ਹੈ ਤੇ ਮਾਂ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾ ਰਹੀ ਹੈ। ਨੌਜਵਾਨ ਦੀ ਲਾਸ਼ ਪਿੰਡ ਦੇ ਖੇਡ ਮੈਦਾਨ ਵਿੱਚੋਂ ਮਿਲੀ, ਜਿਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਥਾਣਾ ਲੱਖੇਵਾਲੀ ਦੀ ਪੁਲੀਸ ਨੇ ਪੋਸਟਮਾਰਟਮ ਮਗਰੋਂ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਸ਼ੇਰੇਵਾਲਾ ਦੇ ਆਗੂ ਕੁਲਵਿੰਦਰ ਸਿੰਘ ਅਤੇ ਕਾਕਾ ਸਿੰਘ ਨੇ ਕਿਹਾ ਕਿ ਨਸ਼ੇ ਦਾ ਖਾਤਮਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਨਿੱਤ ਦਿਨ ਹੋ ਰਹੀਆਂ ਇਨ੍ਹਾਂ ਮੌਤਾਂ ਨੂੰ ਠੱਲ੍ਹਣ ਲਈ ਤੁਰੰਤ ਕੋਈ ਕਾਵਰਾਈ ਕਰੇ।