ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਕਾਰਨ ਮੌਤ
ਪੱਤਰ ਪ੍ਰੇਰਕ ਜ਼ੀਰਾ, 5 ਜੁਲਾਈ ਪਿੰਡ ਮਰੂੜ ਵਿੱਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਪਨਦੀਪ ਸਿੰਘ (18) ਪੁੱਤਰ ਸਾਧੂ ਸਿੰਘ ਵਜੋਂ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਗੁਰਭਾਗ ਸਿੰਘ ਮਰੂੜ ਨੇ...
Advertisement
ਪੱਤਰ ਪ੍ਰੇਰਕ
ਜ਼ੀਰਾ, 5 ਜੁਲਾਈ
Advertisement
ਪਿੰਡ ਮਰੂੜ ਵਿੱਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਪਨਦੀਪ ਸਿੰਘ (18) ਪੁੱਤਰ ਸਾਧੂ ਸਿੰਘ ਵਜੋਂ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਗੁਰਭਾਗ ਸਿੰਘ ਮਰੂੜ ਨੇ ਦੱਸਿਆ ਕਿ ਉਸ ਦਾ ਭਤੀਜਾ ਸੁਪਨਦੀਪ ਸਿੰਘ ਘਰ ਦਾ ਕੰਮਕਾਰ ਕਰ ਰਿਹਾ ਸੀ ਤਾਂ ਅਚਾਨਕ ਉਸ ਦਾ ਹੱਥ ਬਿਜਲੀ ਦੀ ਨੰਗੀ ਤਾਰ ਨਾਲ ਲੱਗਣ ਕਾਰਨ ਉਸ ਨੂੰ ਕਰੰਟ ਲੱਗ ਗਿਆ। ਕਰੰਟ ਲੱਗਣ ਕਾਰਨ ਉਹ ਬੇਹੋਸ਼ ਹੋ ਗਿਆ ਅਤੇ ਉਸ ਨੂੰ ਜ਼ੀਰਾ ਦੇ ਸੁਖਮਨੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਸੁਪਨਦੀਪ ਸਿੰਘ ਤਿੰਨ ਭੈਣਾਂ ਦਾ ਸਭ ਤੋਂ ਛੋਟਾ ਇਕਲੌਤਾ ਭਰਾ ਸੀ। ਸੁਪਨਦੀਪ ਸਿੰਘ ਦੀ ਮੌਤ ਨਾਲ ਪਿੰਡ ਵਿੱਚ ਸੋਗ ਹੈ।
Advertisement