ਸੜਕ ਹਾਦਸੇ ’ਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪੁਲ ਸਠਿਆਲੀ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਸੌਰਵ ਕੁਮਾਰ (26) ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੌਰਵ ਦੇ ਚਾਚਾ ਸੂਰਤ ਸਿੰਘ ਵਾਸੀ ਭੱਟੀਆਂ ਨੇ...
Advertisement
ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪੁਲ ਸਠਿਆਲੀ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਸੌਰਵ ਕੁਮਾਰ (26) ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੌਰਵ ਦੇ ਚਾਚਾ ਸੂਰਤ ਸਿੰਘ ਵਾਸੀ ਭੱਟੀਆਂ ਨੇ ਦੱਸਿਆ ਕਿ ਸੌਰਵ ਕੁਮਾਰ ਡਾਕੀਆ ਦੀ ਡਿਊਟੀ ਕਰ ਕੇ ਆਪਣੇ ਮੋਟਰ ਸਾਈਕਲ ’ਤੇ ਧਾਰੀਵਾਲ ਤੋਂ ਵਾਪਸ ਪਿੰਡ ਪਰਤ ਰਿਹਾ ਸੀ। ਜਦੋਂ ਉਹ ਪੁਲ ਸਠਿਆਲੀ ਤੋਂ ਅੱਗੇ ਵੜੈਚ ਪਿੰਡ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਕਾਹਨੂੰਵਾਨ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
Advertisement
Advertisement