DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਤੋਂ ਕੈਨੇਡਾ ਗਈ ਮਾਪਿਆਂ ਦੀ ਇਕਲੌਤੀ ਧੀ ਦੀ ਭੇਦਭਰੇ ਹਾਲਾਤ 'ਚ ਮੌਤ

ਇੱਥੋਂ ਦੇ ਸੰਜੀਵ ਕੁਮਾਰ ਜਿੰਦਲ ਦੇ ਪਰਿਵਾਰ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਨੂੰ ਆਪਣੀ ਇਕਲੌਤੀ ਧੀ ਪ੍ਰਤਿਭਾ ਗੁਪਤਾ ਦੀ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਅਚਾਨਕ ਅਤੇ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ। ਜਾਣਕਾਰੀ...

  • fb
  • twitter
  • whatsapp
  • whatsapp
Advertisement

ਇੱਥੋਂ ਦੇ ਸੰਜੀਵ ਕੁਮਾਰ ਜਿੰਦਲ ਦੇ ਪਰਿਵਾਰ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਨੂੰ ਆਪਣੀ ਇਕਲੌਤੀ ਧੀ ਪ੍ਰਤਿਭਾ ਗੁਪਤਾ ਦੀ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਅਚਾਨਕ ਅਤੇ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ।

ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਲਾਸ਼ ਉਸ ਦੇ ਕਿਰਾਏ ਦੇ ਘਰ ਦੀਆਂ ਪੌੜੀਆਂ ਕੋਲ ਪਈ ਮਿਲੀ ਸੀ ਅਤੇ ਉਸ ਦੇ ਸਰੀਰ 'ਤੇ ਬਾਹਰੋਂ ਕਿਸੇ ਸੱਟ ਦਾ ਕੋਈ ਨਿਸ਼ਾਨ ਨਹੀਂ ਸੀ। ਘਟਨਾ ਦੇ ਮੌਕੇ ਮਕਾਨ ਮਾਲਕ ਖ਼ੁਦ ਅਮਰੀਕਾ ਗਿਆ ਹੋਇਆ ਸੀ।

Advertisement

ਜਦੋਂ ਮਾਪਿਆਂ ਵੱਲੋਂ ਪ੍ਰਤਿਭਾ ਨੂੰ ਕੀਤੇ ਗਏ ਕਈ ਫ਼ੋਨਾਂ ਦਾ ਕੋਈ ਜਵਾਬ ਨਾ ਮਿਲਿਆ, ਤਾਂ ਉਨ੍ਹਾਂ ਨੇ ਉਸ ਦੀ ਕੰਪਨੀ ਦੇ ਮਾਲਕ ਨੂੰ ਇਸ ਬਾਰੇ ਦੱਸਿਆ। ਇਸ ਤੋਂ ਬਾਅਦ ਕੰਪਨੀ ਮਾਲਕ ਨੇ ਇਸ ਮਾਮਲੇ ਵਿੱਚ ਕੈਨੇਡਾ ਪੁਲੀਸ ਤੋਂ ਮਦਦ ਮੰਗੀ।

Advertisement

ਹਾਲਾਂਕਿ ਕੈਨੇਡਾ ਪੁਲੀਸ ਅਜੇ ਤੱਕ ਕਿਸੇ ਪੱਕੇ ਨਤੀਜੇ 'ਤੇ ਨਹੀਂ ਪਹੁੰਚ ਸਕੀ ਹੈ, ਪਰ ਪੀੜਤ ਪਰਿਵਾਰ ਨੇ ਦੱਸਿਆ ਕਿ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਤੋਂ ਪ੍ਰਤਿਭਾ ਦੇ ਰੋਜ਼ਾਨਾ ਦੇ ਰੁਟੀਨ ਅਤੇ ਹੋਰ ਜ਼ਰੂਰੀ ਗੱਲਾਂ ਬਾਰੇ ਜਾਣਕਾਰੀ ਲਈ ਹੈ।

ਸ਼ਨਿੱਚਰਵਾਰ ਸਵੇਰ ਜਦੋਂ ਪ੍ਰਤਿਭਾ ਦੀ ਆਪਣੇ ਮਾਤਾ-ਪਿਤਾ ਨਾਲ ਗੱਲ ਹੋਈ ਸੀ, ਉਦੋਂ ਉਹ ਬਹੁਤ ਖੁਸ਼ ਸੀ ਪਰ ਸ਼ਾਮ ਵੇਲੇ ਉਸ ਦਾ ਕੋਈ ਜਵਾਬ ਨਹੀਂ ਆਇਆ।

29 ਸਾਲਾ ਪ੍ਰਤਿਭਾ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਈ ਸੀ ਅਤੇ ਇਸ ਸਮੇਂ ਉਹ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਵਿੱਚ ਕੰਮ ਕਰ ਰਹੀ ਸੀ।

ਪ੍ਰਤਿਭਾ ਦੀ ਮਾਤਾ ਇੰਦੂ ਜਿੰਦਲ ਬੀਤੇ ਸਾਲ ਇਨ੍ਹਾਂ ਦਿਨਾਂ ਵਿੱਚ ਚਾਰ ਮਹੀਨੇ ਲਈ ਆਪਣੀ ਲਾਡਲੀ ਧੀ ਕੋਲ ਰਹਿ ਕੇ ਆਈ ਸੀ। ਇਸ ਵਾਰ ਵੀ ਦੋਵੇਂ ਮਾਪੇ ਜੁਲਾਈ ਵਿੱਚ ਉਸ ਦਾ ਜਨਮ ਦਿਨ ਮਨਾਉਣ ਲਈ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਸਨ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

Advertisement
×