ਸਤੌਜ ਵਾਸੀਆਂ ਨੇ ਭਗਵੰਤ ਮਾਨ ਨੂੰ ਪਲਕਾਂ ’ਤੇ ਬਿਠਾਇਆ

ਸਤੌਜ ਵਾਸੀਆਂ ਨੇ ਭਗਵੰਤ ਮਾਨ ਨੂੰ ਪਲਕਾਂ ’ਤੇ ਬਿਠਾਇਆ

ਪਿੰਡ ਸਤੌਜ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ।

ਜਸਵੰਤ ਸਿੰਘ ਗਰੇਵਾਲ

ਚੀਮਾ ਮੰਡੀ, 11 ਮਾਰਚ

ਪੰਜਾਬ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਦਰਜ ਕਰਨ ਮਗਰੋਂ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ ਭਗਵੰਤ ਮਾਨ ਦਾ ਪਿੰਡ ਦੀ ਅਨਾਜ ਮੰਡੀ ਵਿੱਚ ਲੋਕਾਂ ਦੇ ਵੱਡੇ ਇਕੱਠ ਨੇ ਭਰਵਾਂ ਸਵਾਗਤ ਕੀਤਾ। ਲੋਕਾਂ ਨੇ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਦਾ ਸਾਥ ਦਿੱਤਾ ਹੈ, ਜਿਸ ਸਦਕਾ ਹੀ ਪਾਰਟੀ ਦੇ ਉਮੀਦਵਾਰਾਂ ਨੇ ਇੰਨੀ ਵੱਡੀ ਜਿੱਤ ਹਾਸਲ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਜਿੱਤ ਲਈ ਉਹ ਸੂਬਾ ਵਾਸੀਆਂ ਦੇ ਸਦਾ ਰਿਣੀ ਰਹਿਣਗੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਮਹਿਲਾਂ ਵਿੱਚੋਂ ਨਹੀਂ, ਸਗੋਂ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚੋਂ ਚੱਲੇਗੀ ਅਤੇ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਵਾਰ-ਵਾਰ ਗੇੜੇ ਨਹੀਂ ਮਾਰਨੇ ਪੈਣਗੇ।

ਭਗਵੰਤ ਮਾਨ ਦੇ ਪਿੰਡ ਪਹੁੰਚਣ ’ਤੇ ਲੋਕਾਂ ਨੇ ਉਨ੍ਹਾਂ ਦੀ ਜਿੱਤ ਦੀ ਖੁਸ਼ੀ ਆਤਿਸ਼ਬਾਜ਼ੀ ਕੀਤੀ ਅਤੇ ਗਿੱਧੇ-ਭੰਗੜੇ ਪਾ ਕੇ ਖੁਸ਼ੀ ਮਨਾਈ। ਜ਼ਿਕਰਯੋਗ ਹੈ ਕਿ ਚੋਣਾਂ ਵੇਲੇ ਪਿੰਡ ਸਤੌਜ ਦੇ ਵਸਨੀਕਾਂ ਦੀ ਸਹਿਮਤੀ ਨਾਲ ਪਿੰਡ ਵਿੱਚ ‘ਆਪ’ ਤੋਂ ਬਿਨਾਂ ਕਿਸੇ ਹੋਰ ਪਾਰਟੀ ਦਾ ਬੂਥ ਨਹੀਂ ਲੱਗਿਆ ਸੀ। ਭਗਵੰਤ ਮਾਨ ਨੇ ਇਸ ਲਈ ਵੀ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਚੀਮਾ ਮੰਡੀ ਕਸਬੇ ਵਿੱਚ ਵੀ ਲੋਕਾਂ ਵੱਲੋਂ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All