ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ : The Tribune India

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਦਵਿੰਦਰ ਪਾਲ
ਚੰਡੀਗੜ੍ਹ, 31 ਜਨਵਰੀ

ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਕੇ ਉਨ੍ਹਾਂ ਤੋਂ ਲੱਖਾਂ ਰੁਪਏ ਦੀ ਫਿਰੌਤੀ ਲੈਣ ਵਾਲੇ ਇੱਕ ਸ਼ਖਸ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਵੱਲੋਂ ਗ੍ਰਿਫਤਾਰ ਲਾਲ ਚੰਦ ਬਾਂਸਲ ਨਾਂ ਦਾ ਵਿਅਕਤੀ ਖਰੜ ਦਾ ਰਹਿਣ ਵਾਲਾ ਹੈ ਤੇ ਉਹ ਸੂਚਨਾ ਦਾ ਅਧਿਕਾਰ ਕਾਨੂੰਨ (ਆਰਟੀਆਈ) ਤਹਿਤ ਜਾਣਕਾਰੀ ਹਾਸਲ ਕਰਨ ਲਈ ਅਰਜ਼ੀਆਂ ਦੇਣ ਦੀ ਤਕਨੀਕ ਅਤੇ ਸਰਕਾਰੀ ਵਿਭਾਗਾਂ ਵਿੱਚ ਬੇਨਿਯਮੀਆਂ ਦੇ ਸਹਾਰੇ ਪੈਸੇ ਹਾਸਲ ਕਰਦਾ ਸੀ।

ਪਟਿਆਲਾ ਦੇ ਨਿਗਮ ਇੰਜਨੀਅਰ ਬਲਦੇਵ ਰਾਜ ਵਰਮਾ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਉਕਤ ਵਿਅਕਤੀ ਧਮਕੀ ਦੇ ਕੇ ਜਬਰੀ ਪੈਸੇ ਵਸੂਲੀ ਲਈ ਬਲੈਕਮੇਲ ਕਰ ਰਿਹਾ ਹੈ। ਅਧਿਕਾਰੀਆਂ ਦੱਸਿਆ ਕਿ ਲਾਲ ਚੰਦ ਨੇ ਇੱਕ ਫਰਜ਼ੀ ਸ਼ਿਕਾਇਤ ਕੀਤੀ ਸੀ ਅਤੇ ਸ਼ਿਕਾਇਤ ਵਾਪਸ ਲੈਣ ਬਦਲੇ ਉਹ 2 ਕਰੋੜ ਰੁਪਏ ਮੰਗ ਕਰ ਰਿਹਾ ਹੈ। ਇਸ ਵਿਅਕਤੀ ਵੱਲੋਂ 50 ਲੱਖ ਰੁਪਏ ਨਕਦ ਅਤੇ 1.50 ਕਰੋੜ ਰੁਪਏ ਦੀ ਜਾਇਦਾਦ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਸੀ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਬਲਦੇਵ ਰਾਜ ਨੇ ਬਲੈਕਮੇਲ ਸਬੰਧੀ ਕੀਤੀਆਂ ਜਾਂਦੀਆਂ ਗੱਲਾਂ ਰਿਕਾਰਡ ਕਰ ਲਈਆਂ। ਬਲਦੇਵ ਰਾਜ ਨੇ ਲਾਲ ਚੰਦ ਨੂੰ ਟੋਕਨ ਮਨੀ ਵਜੋਂ 5 ਲੱਖ ਰੁਪਏ ਦੇਣ ਦਾ ਝੂਠਾ ਵਾਅਦਾ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਇਹ ਵੀ ਦੱਸਿਆ ਕਿ ਇਸ ਵਿਅਕਤੀ ਵੱਲੋਂ ਉਸ (ਬਲਦੇਵ ਰਾਜ) ਖ਼ਿਲਾਫ਼ ਪਹਿਲਾਂ ਵੀ ਸਾਲ 2015 ਤੇ 2017 ਵਿੱਚ ਵੀ ਦੋ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਪਰ ਵਿਜੀਲੈਂਸ ਨੇ ਪੜਤਾਲ ਮਗਰੋਂ ਦੋਵੇਂ ਸ਼ਿਕਾਇਤਾਂ ਖਾਰਜ ਕਰ ਦਿੱਤੀਆਂ ਸਨ। ਵਿਜੀਲੈਂਸ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਮਗਰੋਂ ਉਨ੍ਹਾਂ ਦੀ ਟੀਮ ਨੇ ਜਾਲ ਵਿਛਾਇਆ ਤੇ ਲਾਲ ਚੰਦ ਨੂੰ ਟੀਡੀਆਈ ਕਲੋਨੀ, ਖਰੜ ਨੇੜਿਓਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5 ਲੱਖ ਰੁਪਏ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All