ਪੱਤਰ ਪ੍ਰੇਰਕ
ਬਨੂੜ, 7 ਅਕਤੂਬਰ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਬਿੰਦਗੜ੍ਹ ਦੇ ਖਿਡਾਰੀਆਂ ਨੇ ਸਿੱਖਿਆ ਵਿਭਾਗ ਅਤੇ ਖੇਡਾਂ ਵਤਨ ਪੰਜਾਬ ਦੀਆਂ ਖੇਡਾਂ ਵਿੱਚ ਜ਼ਿਲ੍ਹਾ ਪੱਧਰ ਉੱਤੇ ਜਿੱਤਾਂ ਦਰਜ ਕੀਤੀਆਂ ਹਨ। ਸਕੂਲ ਦੀ ਪ੍ਰਿੰਸੀਪਲ ਸੰਧਿਆ ਸ਼ਰਮਾ ਅਤੇ ਪੀਟੀਆਈ ਰਾਜਵੀਰ ਕੌਰ ਦੀ ਅਗਵਾਈ ਹੇਠ ਅੱਜ ਸਕੂਲ ਸਟਾਫ਼ ਵੱਲੋਂ ਜੇਤੂ ਖਿਡਾਰੀਆਂ ਨੂੰ ਤਗਮੇ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਨੇ ਦੱਸਿਆ ਕਿ ਅੰਡਰ-19 ਖੋ-ਖੋ ਵਿੱਚ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ, ਅੰਡਰ-21 ਵਿੱਚ ਲੜਕੀਆਂ ਨੇ ਪਹਿਲਾ ਅਤੇ ਲੜਕਿਆਂ ਨੇ ਦੂਜਾ ਸਥਾਨ ਹਾਸਲ ਕੀਤਾ।
ਖਿਡਾਰੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ
ਨੂਰਪੁਰਬੇਦੀ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੇੜਾ ਕਲਮੋਟ ਦੇ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਡੀਪੀਈ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਜਿੱਤ ਪ੍ਰਾਪਤ ਕੀਤੀ ਅਤੇ 19 ਸਾਲਾ ਵਰਗ ਦੇ ਪੰਜ ਖਿਡਾਰੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਕੀਤੀ ਗਈ।