ਪੱਤਰ ਪ੍ਰੇਰਕ
ਫਗਵਾੜਾ, 30 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ਆ ਰਹੇ ਹਨ। ਇਸ ਦੌਰਾਨ ਉਹ ਪੰਜਾਬ ਵਾਸੀਆਂ ਲਈ ਪੀਜੀਆਈ ਚੰਡੀਗੜ੍ਹ ਦੇ ਫਿਰੋਜ਼ਪੁਰ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਸੈਟੇਲਾਈਟ ਸੈਂਟਰ ਦੇ ਨਾਲ-ਨਾਲ ਪ੍ਰਧਾਨ ਮੰਤਰੀ ਵੱਲੋਂ ਕਪੂਰਥਲਾ ਤੇ ਹੁਸ਼ਿਆਰਪੁਰ ਵਿੱਚ ਬਣਾਏ ਜਾਣ ਵਾਲੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਵੀ ਫਿਰੋਜ਼ਪੁਰ ਤੋਂ ਵਰਚੁਅਲ ਰੱਖਿਆ ਜਾਵੇਗਾ। ਇਨ੍ਹਾਂ ਦੋਵਾਂ ਮੈਡੀਕਲ ਕਾਲਜਾਂ ਦੀ ਉਸਾਰੀ ਦੀ ਲਾਗਤ ਲਗਪਗ 325 ਕਰੋੜ ਪ੍ਰਤੀ ਕਾਲਜ ਹੋਵੇਗੀ, ਜਿਸ ਬਾਬਤ ਕੇਂਦਰ ਸਰਕਾਰ ਵੱਲੋਂ ਪੰਜਾਬ ਸੂਬਾ ਸਰਕਾਰ ਨੂੰ 50-50 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਇਸ ਮੌਕੇ ਸੋਮ ਪ੍ਰਕਾਸ਼ ਨੇ ਲੋਕਾਂ ਨੂੰ 5 ਜਨਵਰੀ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।