ਆਤਿਸ਼ ਗੁਪਤਾ
ਚੰਡੀਗੜ੍ਹ, 9 ਜਨਵਰੀ
ਪੰਜਾਬ ਸਰਕਾਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ ਕੀਤੇ ਹਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਭਵਾਨੀਗੜ੍ਹ ਦੇ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਗੁਰਮੇਲ ਸਿੰਘ ਪਿੰਡ ਦੀ ਸਰਪੰਚੀ ਤੋਂ ਰਾਜਨੀਤੀ ਵਿੱਚ ਆਏ ਸਨ। ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਪਿਛਲੇ ਸਾਲ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਸੀ।
ਗੁਰਮੇਲ ਸਿੰਘ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਲਗਨ ਨਾਲ ਆਪਣੀ ਜ਼ਿੰਮੇਦਾਰੀ ਨਿਭਾਉਣਗੇ।