ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 14 ਅਗਸਤ
ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ-ਚਾਂਸਲਰ ਵਜੋਂ ਡਾ. ਰਾਜ ਬਹਾਦਰ ਦਾ ਅਸਤੀਫ਼ਾ ਪ੍ਰਵਾਨ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਪੰਜਾਬ ਡਾ. ਅਵਨੀਸ਼ ਕੁਮਾਰ ਯੂਨੀਵਰਸਿਟੀ ਦੇ ਵੀਸੀ ਦਾ ਵਾਧੂ ਚਾਰਜ ਸੌਂਪ ਦਿੱਤਾ ਹੈ। ਇਹ ਚਾਰਜ ਵੀਸੀ ਦੀ ਪੱਕੀ ਨਿਯੁਕਤੀ ਹੋਣ ਤੱਕ ਉਨ੍ਹਾਂ ਕੋਲ ਰਹੇਗਾ।