ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ, 6 ਜਨਵਰੀ
ਪੰਜਾਬ ਵਿੱਚ ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੂਬਾ ਸਰਕਾਰ ਨੇ ਪੀੜਤਾਂ ਨੂੰ ਆਪਣੀਆਂ ਅਰਜ਼ੀਆਂ ਜਲਦ ਤੋਂ ਜਲਦ ਸਬੰਧਤ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮ੍ਹਾਂ ਕਰਾਉਣ ਲਈ ਕਿਹਾ ਹੈ। ਅੱਜ ਇੱਥੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਕਾਰਨ ਜਾਨ ਗੁਆਉਣ ਵਾਲੇ ਦੇ ਕਾਨੂੰਨੀ ਵਾਰਿਸਾਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਪ੍ਰਭਾਵਿਤ ਪਰਿਵਾਰਾਂ ਵੱਲੋਂ ਆਪਣੀਆਂ ਅਰਜ਼ੀਆਂ (ਪ੍ਰਤੀਬੇਨਤੀਆਂ) ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮ੍ਹਾਂ ਕਰਵਾਈਆਂ ਜਾਣ।