ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕਾਂ ਤੇ ਪੁਲੀਸ ਅਧਿਕਾਰੀਆਂ ਸਣੇ 424 ਵੀਆਈਪੀਜ਼ ਦੀ ਸੁਰੱਖਿਆ ਘਟਾਈ

ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕਾਂ ਤੇ ਪੁਲੀਸ ਅਧਿਕਾਰੀਆਂ ਸਣੇ 424 ਵੀਆਈਪੀਜ਼ ਦੀ ਸੁਰੱਖਿਆ ਘਟਾਈ

ਆਤਿਸ਼ ਗੁਪਤਾ

ਚੰਡੀਗੜ੍ਹ, 28 ਮਈ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਸੂਬੇ ਦੇ ਸਾਬਕਾ ਵਿਧਾਇਕਾਂ, ਮੌਜੂਦਾ ਤੇ ਸਾਬਕਾ ਪੁਲੀਸ ਅਧਿਕਾਰੀਆਂ ਸਣੇ ਕਈ ਵੀਆਈਪੀਜ਼ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕਈ ਧਾਰਮਿਕ ਆਗੂਆਂ ਦੀ ਸੁਰੱਖਿਆ ਵਿੱਚ ਵੀ ਕਟੌਤੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ, ਜਿਨ੍ਹਾਂ ਦੀ ਸੁਰੱਖਿਆ ਘਟਾਈ ਗਈ ਹੈ, ਉਨ੍ਹਾਂ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,3 ਮੌਜੂਦਾ ਏਡੀਜੀਪੀ ਤੇ ਡੇਰਾ ਮੁਖੀ ਸ਼ਾਮਲ ਹਨ। ਸਰਕਾਰ ਨੇ ਡੇਰਾ ਰਾਧਾ ਸੁਆਮੀ ਬਿਆਸ ਦੀ ਸੁਰੱਖਿਆ ਤੋਂ 10 ਮੁਲਾਜ਼ਮ ਵੀ ਵਾਪਸ ਲੈ ਲਏ ਗਏ ਹਨ। ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਦੀ ਸੁਰੱਖਿਆ 'ਚੋਂ ਦੋ ਮੁਲਾਜ਼ਮ ਵਾਪਸ ਲੈ ਲਏ ਗਏ ਹਨ। ਪੰਜਾਬ ਦੇ ਸਾਬਕਾ ਡੀਜੀਪੀ ਪੀਸੀ ਡੋਗਰਾ ਦੀ ਸੁਰੱਖਿਆ ਵਿੱਚੋਂ ਇੱਕ ਮੁਲਾਜ਼ਮ ਵਾਪਸ ਲੈ ਲਿਆ ਗਿਆ ਹੈ। ਉਹ ਏਡੀਜੀਪੀ ਗੌਰਵ ਯਾਦਵ ਦਾ ਸਹੁਰਾ ਹੈ, ਜੋ ਵਰਤਮਾਨ ਵਿੱਚ ਸੀਐੱਮਓ ਵਿੱਚ ਤਾਇਨਾਤ ਹੈ। ਜਲੰਧਰ ’ਚ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ, ਭੈਣੀ ਸਾਹਿਬ ਜ਼ਿਲ੍ਹਾ ਲੁਧਿਆਣਾ ਦੇ ਸਤਿਗੁਰੂ ਉਦੈ ਸਿੰਘ ਨਾਮਧਾਰੀ, ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ,ਜਗਰਾਉਂ ਦੇ ਗੁਰਦੁਆਰਾ ਨਾਨਕਸਰ ਕਲੇਰਾਂ ਵਾਲੇ ਦੇ ਬਾਬਾ ਲੱਖਾ ਸਿੰਘ ਅਤੇ ਜਲੰਧਰ ਦੇ ਗੁਰਾਇਆ ਦੇ ਸੰਤ ਤਰਮਿੰਦਰ ਸਿੰਘ ਦੀ ਸੁਰੱਖਿਆ ’ਚ ਵੀ ਕਟੌਤੀ ਕਰ ਦਿੱਤੀ ਗਈ ਹੈ। ਡੇਰਾ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਤੋਂ ਨੌਂ ਪੁਲੀਸ ਮੁਲਾਜ਼ਮ ਅਤੇ ਸ਼ਾਹੀ ਇਮਾਮ ਪੰਜਾਬ ਮੁਹੰਮਦ ਉਸਮਾਨ ਲੁਧਿਆਣਵੀ ਦੀ ਸੁਰੱਖਿਆ ਲਈ ਤਾਇਨਾਤ ਛੇ ਪੁਲੀਸ ਮੁਲਾਜ਼ਮ ਵੀ ਵਾਪਸ ਲੈ ਲਏ ਹਨ। ਸਰਕਾਰ ਵੱਲੋਂ ਜਿਨ੍ਹਾਂ ਵਿਧਾਇਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ਵਿੱਚ ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਲੁਧਿਆਣਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਦਨ ਲਾਲ ਬੱਗਾ ਸ਼ਾਮਲ ਹਨ। ਸਾਬਕਾ ਕਾਂਗਰਸੀ ਵਿਧਾਇਕਾਂ ਕੁਲਜੀਤ ਸਿੰਘ ਨਾਗਰਾ, ਬਲਵਿੰਦਰ ਸਿੰਘ ਲਾਡੀ, ਹਰਮਿੰਦਰ ਗਿੱਲ, ਮਦਨ ਲਾਲ ਜਲਾਲਪੁਰ, ਸੁਰਜੀਤ ਧੀਮਾਨ, ਹਰਦਿਆਲ ਕੰਬੋਜ ਅਤੇ ਸੁਖਪਾਲ ਭੁੱਲਰ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ਦਿਨੇਸ਼ ਬੱਬੂ, ਸ਼ਰਨਜੀਤ ਸਿੰਘ ਢਿੱਲੋਂ, ਕੰਵਰਜੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸ਼ਾਮਲ ਸਨ ਦੀ ਸੁਰੱਖਿਆ ਵੀ ਘਟਾ ਦਿੱਤੀ ਗਈ ਹੈ। ਵਾਪਸ ਲਏ ਗਏ ਸਾਰੇ ਕਰਮਚਾਰੀ ਅੱਜ ਜਲੰਧਰ ਕੈਂਟ ਵਿਖੇ ਵਿਸ਼ੇਸ਼ ਡੀਜੀਪੀ ਨੂੰ ਰਿਪੋਰਟ ਕਰਨਗੇ। ਕੁੱਝ ਦਿਨ ਪਹਿਲਾਂ ਵੀ ਪੰਜਾਬ ਸਰਕਾਰ ਨੇ ਕਈ ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All