DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ

ਜੋਗਿੰਦਰ ਸਿੰਘ ਮਾਨ ਮਾਨਸਾ, 28 ਜੁਲਾਈ ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਸਕੂਲਾਂ ’ਚ ਦਹਾਕੇ ਤੋਂ ਕੰਮ ਕਰ ਰਹੇ 12500 ਸਿੱਖਿਆ ਪ੍ਰੋਵਾਈਡਰ, ਈਜੀਐੱਸ,ਐੱਸਟੀਆਰ, ਏਆਈਈ, ਆਈਈਵੀ ਵਾਲੰਟੀਅਰਾਂ ਨੂੰ ਅੱਜ ਪੱਕੇ ਕਰ ਦਿੱਤਾ। ਵੀਡੀਓ ਕਾਨਫਰੰਸ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ...
  • fb
  • twitter
  • whatsapp
  • whatsapp
Advertisement

ਜੋਗਿੰਦਰ ਸਿੰਘ ਮਾਨ

Advertisement

ਮਾਨਸਾ, 28 ਜੁਲਾਈ

ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਸਕੂਲਾਂ ’ਚ ਦਹਾਕੇ ਤੋਂ ਕੰਮ ਕਰ ਰਹੇ 12500 ਸਿੱਖਿਆ ਪ੍ਰੋਵਾਈਡਰ, ਈਜੀਐੱਸ,ਐੱਸਟੀਆਰ, ਏਆਈਈ, ਆਈਈਵੀ ਵਾਲੰਟੀਅਰਾਂ ਨੂੰ ਅੱਜ ਪੱਕੇ ਕਰ ਦਿੱਤਾ। ਵੀਡੀਓ ਕਾਨਫਰੰਸ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਦੇ ਸਿੱਖਿਆ ਅਧਿਕਾਰੀਆਂ, ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ,ਪੰਚਾਇਤਾਂ ਦੀ ਹਾਜ਼ਰੀ ਚ ਕੱਚੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ, ਜਿਸ ਤਹਿਤ ਉਹ ਅੱਜ ਤੋਂ ਰੈਗੂਲਰ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਹੁੰ ਚੁੱਕਦਿਆਂ ਹੀ ਕੈਬਨਿਟ ਸਬ-ਕਮੇਟੀ ਬਣਾਈ ਸੀ, ਜਿਸ ਵੱਲੋਂ ਅਨੇਕਾਂ ਔਕੜਾਂ ਦੇ ਬਾਵਜੂਦ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਫੈਸਲੇ ਨੂੰ ਪੂਰਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦੇ ਜੀਵਨ ਵਿੱਚ ਇਤਿਹਾਸਕ ਤਬਦੀਲੀਆਂ ਆਉਣ ਲਈ ਵਚਨਬੱਧ ਹੈ। ਮਾਨਸਾ ਜ਼ਿਲ੍ਹੇ ’ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਰੂਬੀ ਬਾਂਸਲ ਦੀ ਅਗਵਾਈ 530 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਉਨ੍ਹਾਂ ਨੂੰ ਪੱਤਰ ਜਾਰੀ ਕੀਤੇ ਗਏ। ਸਮੂਹ ਸਕੂਲਾਂ ’ਚ ਸਕੂਲ ਮੈਨੇਜਮੈਂਟ ਕਮੇਟੀਆਂ, ਅਧਿਆਪਕਾਂ, ਪੰਚਾਇਤਾਂ ਦੀ ਹਾਜ਼ਰੀ ’ਚ ਰੈਗੂਲਰ ਹੋਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਵੱਖ-ਵੱਖ ਥਾਵਾਂ 'ਤੇ ਆਪ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ,ਮਾ ਨਸਾ ਹਲਕੇ ਦੇ ਵਿਧਾਇਕ ਡਾ.ਵਿਜੈ ਸਿੰਗਲਾ ਦੀ ਪਤਨੀ ਸ੍ਰੀਮਤੀ ਅਨੀਤਾ ਸਿੰਗਲਾ, ਡਿਪਟੀ ਡੀਈਓ ਗੁਰਲਾਭ ਸਿੰਘ, ਬਲਾਕ ਸਿੱਖਿਆ ਅਫ਼ਸਰ ਅਮਨਦੀਪ ਸਿੰਘ ਅਤੇ ਸਮੂਹ ਸੈਂਟਰ ਹੈੱਡ ਟੀਚਰ,ਹੈੱਡ ਟੀਚਰ ਸਾਹਿਬਾਨ ਦੀ ਅਗਵਾਈ ’ਚ ਵਾਲੰਟੀਅਰ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਹੋਣ 'ਤੇ ਵਧਾਈ ਦਿੱਤੀ ਗਈ। ਭਾਈਦੇਸਾ ਵਿਖੇ ਹੋਏ ਸਮਾਗਮ ਦੌਰਾਨ ਸ੍ਰੀਮਤੀ ਅਨੀਤਾ ਸਿੰਗਲਾ ਨੇ ਵਾਲੰਟੀਅਰ ਅਧਿਆਪਕਾਂ ਨੂੰ ਰੈਗੂਲਰ ਸੇਵਾਵਾਂ ਕਰਨ ਦੇ ਨਿਯੁਕਤੀ ਪੱਤਰ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੈਂਟਰ ਹੈੱਡ ਟੀਚਰ ਪਰਵਿੰਦਰ ਸਿੰਘ ਦੀ ਅਗਵਾਈ ਚ ਵਾਲੰਟੀਅਰ ਅਧਿਆਪਕ, ਰਾਜਿੰਦਰ ਕੌਰ, ਪਰਮਜੀਤ ਕੌਰ ਭਾਈਦੇਸਾ, ਹਰਪ੍ਰੀਤ ਕੌਰ ਖੜਕ ਸਿੰਘ ਵਾਲਾ ਨੂੰ ਰੈਗੂਲਰ ਹੋਣ ਦੇ ਨਿਯੁਕਤੀ ਪੱਤਰ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰਕਾਰੀ ਮਿਡਲ ਸਕੂਲ ਦੇ ਮੁਖੀ ਰਜਨੀ ਗਰਗ,ਸੈਂਟਰ ਸਕੂਲ ਦੇ ਅਧਿਆਪਕ ਅਮਨਦੀਪ ਸਿੰਘ, ਊਸ਼ਾ ਰਾਣੀ,ਜਸਪਿੰਦਰ ਕੌਰ,ਸਰਬਜੀਤ ਕੌਰ,ਸਕੂਲ ਚੇਅਰਮੈਨ ਰਾਜ ਕੁਮਾਰ,ਹਰਦੀਪ ਸਿੱਧੂ, ਸਮਾਜ ਸੇਵਿਕਾ ਜੀਤ ਦਹੀਆ, ਆਪ ਆਗੂ ਬਲਵੀਰ ਸਿੰਘ, ਬੀਰਾ ਸਿੰਘ, ਅਜੈਬ ਸਿੰਘ, ਗਰਾਮ ਪੰਚਾਇਤ ਅਤੇ ਪਿੰਡ ਨਿਵਾਸੀ ਹਾਜ਼ਰ ਸਨ।

ਮਾਲੇਰਕੋਟਲਾ(ਹੁਸ਼ਿਆਰ ਸਿੰਘ ਰਾਣੂ): ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ 'ਤੇ ਕੰਮ ਕਰ ਰਹੇ ਜ਼ਿਲ੍ਹੇ ਦੇ 173 ਸਿੱਖਿਆ ਪ੍ਰੋਵਾਈਡਰ ਆਈਈ, ਈਜੀਐੱਸ, ਐੱਸਟੀਆਰ, ਏਆਈਈ ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਮੌਕੇ ਜ਼ਿਲ੍ਹੇ ਵਿੱਚ 10 ਸਮਾਗਮਾਂ ਦੌਰਾਨ ਰੈਗੂਲਰ ਭਰਤੀ ਪੱਤਰ ਦਿੱਤੇ ਗਏ। ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ 'ਤੇ ਕੰਮ ਕਰ ਰਹੇ ਅਧਿਆਪਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਵਿੱਚ ਸਿੱਖਿਆ ਕ੍ਰਾਂਤੀ ਵਜੋ ਲਿਖਿਆ ਜਾਵੇਗਾ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਿਖੇ ਵਿਧਾਇਕ ਅਮਰਗੜ੍ਹ ਪ੍ਰੌਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ 'ਤੇ ਕੰਮ ਕਰ ਰਹੇ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਮੌਕੇ ਮੁਬਾਰਕਬਾਦ ਦਿੱਤੀ। ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਸੇਵਾਵਾਂ ਰੈਗੂਲਰ ਕਰਨ ਸਬੰਧੀ ਸਮਾਗਮ ਦੌਰਾਨ ਨਿਯਮਤ ਹੋਏ ਅਧਿਆਪਕਾਂ ਨੂੰ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖ਼ਲੀਲ, ਵਿਧਾਇਕ ਮਾਲੇਰਕੋਟਲਾ ਦੀ ਸ਼ਰੀਕ-ਏ-ਹਯਾਤ ਫਰਿਆਲ-ਉਰ-ਰਹਿਮਾਨ, ਸ੍ਰੀਮਤੀ ਆਰਤੀ ਗੁਪਤਾ, ਇੰਚਾਰਜ ਮਧੂ ਜੈਨ , ਸ੍ਰੀ ਕੁਨਾਲ ਕਪੂਰ, ਮੁਹੰਮਦ ਫੇਜਲ, ਸ੍ਰੀ ਸੰਦੀਪ ਮੜਕਨ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਿਖੇ ਪ੍ਰਿੰਸੀਪਲ ਨਰੇਸ਼ ਕੁਮਾਰ, ਬਲਾਕ ਸਿੱਖਿਆ ਅਧਿਕਾਰੀ ਸੋਹਣ ਸਿੰਘ, ਮੀਡੀਆ ਇੰਚਾਰਜ ਹਰਪ੍ਰੀਤ ਸਿੰਘ, ਐੱਸਐੱਮਸੀ ਚੇਅਰਮੈਨ ਜਗਦੇਵ ਸਿੰਘ, ਰਾਜੀਵ ਤੋਗਾਹੇੜੀ, ਆਪ ਆਗੂ ਅਸ਼ਵਨੀ ਕੁਮਾਰ, ਸਮਾਜ ਸੇਵੀ ਅਸ਼ੋਕ ਦਾਨੀ ਅਤੇ ਸਮੁੱਚੀ ਗ੍ਰਾਮ ਪੰਚਾਇਤ ਬਾਗੜੀਆਂ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ

Advertisement
×