ਆਤਿਸ਼ ਗੁਪਤਾ
ਚੰਡੀਗੜ੍ਹ, 31 ਮਾਰਚ
ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦਾ 1 ਦਿਨ ਦਾ ਵਿਸ਼ੇਸ਼ ਇਜਲਾਸ ਭਲਕੇ ਪਹਿਲੀ ਅਪਰੈਲ ਨੂੰ ਬੁਲਾਇਆ ਗਿਆ ਹੈ। ਸਵੇਰੇ 10 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋਵੇਗਾ। ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੋ-ਤਿੰਨ ਬਿੱਲ ਪੇਸ਼ ਕਰ ਸਕਦੀ ਹੈ। ਇਨ੍ਹਾਂ ਵਿੱਚ ਇਕ ਰੈਂਕ ਇਕ ਪੈਨਸ਼ਨ, ਸਕੂਲਾਂ ਦੀਆਂ ਫੀਸਾਂ ਤੇ ਚੰਡੀਗੜ੍ਹ ਮਾਮਲੇ ਬਾਰੇ ਬਿੱਲ ਪੇਸ਼ ਕੀਤੇ ਜਾ ਸਕਦੇ ਹਨ।