ਚੰਡੀਗੜ੍ਹ, 30 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਿੱਧੂ ਮੂਸੇਵਾਲੇ ਕਤਲ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਲਈ ਤਿਆਰ ਹੈ। ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਏ। ਪੰਜਾਬ ਪੁਲੀਸ ਵੀ ਘਟਨਾ ਸਥਾਨ ਦੇ ਇਕ ਕਿਲੋਮੀਟਰ ਦੇ ਦਾਇਰੇ ਦੀਆਂ ਮੋਬਾਈਲ ਕਾਲਾਂ ਦੇ ਵੇਰਵੇ ਹਾਸਲ ਕਰੇਗੀ। ਪੁਲੀਸ ਅਧਿਕਾਰੀਆਂ ਅਨੁਸਾਰ ਘਟਨਾ ਸਥਾਨ ਨੇੜਲੇ ਇਕ ਲੱਖ ਮੋਬਾਈਲ ਕਾਲਾਂ ਦੇ ਡੰਪ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।