ਚੰਡੀਗੜ੍ਹ, 11 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਜੋ ਪੁਣਛ ਸੈਕਟਰ ਵਿਚ ਅਤਿਵਾਦੀਆਂ ਦਾ ਟਾਕਰਾ ਕਰਦਿਆਂ ਦੇਸ਼ ਸੇਵਾ ਵਿਚ ਆਪਣੀਆਂ ਜਾਨਾਂ ਵਾਰ ਗਏ ਹਨ।-ਪੀਟੀਆਈ