ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ : The Tribune India

ਵਿਧਾਨ ਸਭਾ ਇਜਲਾਸ ਦਾ ਆਖਰੀ ਦਿਨ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲਾਂ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਸੰਕੇਤਕ ਤਸਵੀਰ।

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 3 ਅਕਤੂਬਰ

ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਧਿਆਨ ਦਿਵਾਊ ਮਤੇ ਦੇ ਐਲਾਨ ਨਾਲ ਸ਼ੁਰੂ ਹੋਇਆ। ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਸਦਨ ਦਾ ਧਿਆਨ ਸੂਬੇ ਦੇ ਫਾਇਰ ਸਟੇਸ਼ਨਾਂ ਵਿੱਚ ਸਟਾਫ਼ ਅਤੇ ਸਾਜ਼ੋ-ਸਾਮਾਨ ਦੀ ਘਾਟ ਵੱਲ ਦਿਵਾਇਆ। ਇਸ ’ਤੇ ਮੰਤਰੀ ਕੈਬਨਿਟ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸਰਕਾਰ ਨੇ 990 ਫਾਇਰਮੈਨਾਂ ਅਤੇ 336 ਡਰਾਈਵਰਾਂ ਦੀ ਆਸਾਮੀਆਂ ਭਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਜਰਮਨੀ ਤੋਂ ਟਰਨਟੇਬਲ ਵਾਹਨ ਖ਼ਰੀਦਣ ਦਾ ਆਰਡਰ ਦਿੱਤਾ ਹੈ। ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਲਾਲੜੂ ਵਿੱਚ ਇੱਕ ਟਰੇਨਿੰਗ ਸਕੂਲ ਲਈ ਜ਼ਮੀਨ ਦੀ ਨਿਸ਼ਾਨਦੇਹੀ ਵੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸੁੱਖੀ ਨੇ ਸੂਬੇ ਵਿੱਚ ਕੁੱਤਿਆਂ ਦਾ ਮੁੱਦਾ ਚੁੱਕਿਆ। ਇਸ ਦੇ ਜਵਾਬ ’ਚ ਮੰਤਰੀ ਨਿੱਜਰ ਨੇ ਕਿਹਾ ਕਿ ਇਹ ਸਮੱਸਿਆ ਸਰਕਾਰ ਲਈ ਵੱਡੀ ਚੁਣੌਤੀ ਹੈ ਅਤੇ ਇਸ ਦੇ ਹੱਲ ਲਈ ਸਾਂਝਾ ਪਲੈਟਫਾਰਮ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਚੀਨੀ ਵਾਇਰਸ ਨਾਲ ਨੁਕਸਾਨੀ ਝੋਨੇ ਦੀ ਫਸਲ ’ਤੇ ਮੁਆਵਜ਼ੇ ਬਾਰੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੇਸ਼ ਨੋਟਿਸ ਦੇ ਜਵਾਬ ’ਚ ਮਾਲ ਅਤੇ ਜਲ ਸਰੋਤ ਮੰਤੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ, ‘‘ਮੈਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਗਿਰਦਾਵਰੀ ਰਿਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ ਹੈ। ਮੀਂਹ ਜਾਂ ਵਾਇਰਸ ਕਾਰਨ ਮਾਰ ਝੱਲਣ ਵਾਲੇ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।’’ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All