ਲੌਗੋਵਾਲ ਦੀ ਬਰਸੀ ’ਤੇ ਹੋਵੇਗਾ ਅਸਲੀ ਤੇ ਨਕਲੀ ਅਕਾਲੀ ਦਲ ਦਾ ਨਿਤਾਰਾ: ਚੰਦੂਮਾਜਰਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਪੰਥਕ ਖੇਤਰ ਵਿੱਚ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ, ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਅਕਾਲ ਤਖ਼ਤ ਤੋਂ ਸੇਧ ਲੈ ਕੇ ਤੁਰਿਆ ਅਸਲੀ ਅਕਾਲੀ ਦਲ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਪੰਥਕ ਖੇਤਰ ਵਿੱਚ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ, ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਅਕਾਲ ਤਖ਼ਤ ਤੋਂ ਸੇਧ ਲੈ ਕੇ ਤੁਰਿਆ ਅਸਲੀ ਅਕਾਲੀ ਦਲ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਇੱਕ ਨਵੀਂ ਮੁਹਿੰਮ ਦਾ ਆਗਾਜ਼ ਕਰੇਗਾ। ਉਨ੍ਹਾਂ ਆਖਿਆ ਕਿ ਬਰਸੀ ’ਤੇ ਪੰਜਾਬ ਦੇ ਲੋਕਾਂ ਸਾਹਮਣੇ ਅਸਲੀ ਅਤੇ ਨਕਲੀ ਅਕਾਲੀ ਦਲ ਦਾ ਵੀ ਨਿਤਾਰਾ ਵੀ ਹੋਵੇਗਾ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਆਪਣੇ ਆਪ ਨੂੰ ਅਕਾਲੀ ਅਖਵਾਉਣ ਅਤੇ ਪੰਜਾਬ ਤੇ ਪੰਥ ਹਿਤੈਸ਼ੀ ਲੋਕਾਂ ਨੂੰ ਇਕੱਠੇ ਹੋ ਕੇ ਪੰਜਾਬ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਪੰਜਾਬ ਨੂੰ ਵੱਡੀ ਆਰਥਿਕ ਕੰਗਾਲੀ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਸਿਰ 4 ਲੱਖ ਕਰੋੜ ਕਰਜ਼ੇ ਦਾ ਬੋਝ ਹੈ, ਜੋ ਪ੍ਰਤੀ ਦਿਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਮਾੜੇ ਆਰਥਿਕ ਦੌਰ ਵਿੱਚੋਂ ਕੱਢਣ ਲਈ ਸਮੂਹ ਪੰਜਾਬੀਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਪਵੇਗਾ।
Advertisement
Advertisement