ਪੱਤਰ ਪ੍ਰੇਰਕ
ਧਨੌਲਾ, 16 ਸਤੰਬਰ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਇਥੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਚਲਦੀਆਂ ਸੁਖਬੀਰ ਬਾਦਲ ਦੀਆਂ ਮਨਮਰਜ਼ੀਆਂ ਪਾਰਟੀ ਦੇ ਪਤਨ ਦਾ ਕਾਰਨ ਬਣੀਆਂ ਹਨ। ਉਨ੍ਹਾਂ ਕਿਹਾ ਕਿ ਸੌ ਸਾਲ ਪੁਰਾਣੀ ਪਾਰਟੀ ਹੋਣ ਦੇ ਬਾਵਜੂਦ ਪੰਜਾਬ ਦੇ ਲੋਕਾਂ ਵੱਲੋਂ ਨਕਾਰਿਆ ਜਾਣਾ ਇਹ ਦਰਸਾਉਂਦਾ ਹੈ ਕਿ ਪਿਛਲੇ ਸਮੇਂ ਦੌਰਾਨ ਬਾਦਲ ਪਰਿਵਾਰ ਨੂੰ ਪਾਰਟੀ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਸੀ।