ਖੇਤਰੀ ਪ੍ਰਤੀਨਿਧ
ਬਰਨਾਲਾ, 24 ਅਪਰੈਲ
ਲੈਂਡ ਮਾਰਗੇਜ਼ ਬੈਂਕਸ ਪੰਜਾਬ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਆਪਣੀਆਂ ਮੰਗਾਂ ਮਨਵਾਉਣ ਲਈ ਕਲਮ ਛੋੜ ਹੜਤਾਲ ਕਰ ਰਹੇ ਮੁਲਾਜ਼ਮਾਂ ਨੇ ਸੁਣਵਾਈ ਨਾ ਹੁੰਦੀ ਦੇਖ ਭਲਕੇ 25 ਅਪਰੈਲ ਨੂੰ ਮੁੱਖ ਮੰਤਰੀ ਪੰਜਾਬ ਤੇ ਖਜ਼ਾਨਾ ਮੰਤਰੀ ਦੀਆਂ ਸੰਗਰੂਰ ਰਿਹਾਇਸ਼ਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਖੇਤੀਬਾੜੀ ਵਿਕਾਸ ਬੈਂਕ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ, ਜਨਰਲ ਸਕੱਤਰ ਧਰਮਿੰਦਰ ਸਿੰਘ ਸੰਧੂ, ਮੀਤ ਪ੍ਰਧਾਨ ਮਨਦੀਪ ਕੌਰ ਅਤੇ ਵਿੱਤ ਸਕੱਤਰ ਵਿਸ਼ਵਦੀਪ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਰਾਜ ਭਰ ਦੇ ਖੇਤੀਬਾੜੀ ਵਿਕਾਸ ਬੈਂਕਾਂ ਦੇ ਕਰਮਚਾਰੀਆਂ ਲਈ ਬੈਂਕ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਛੇਵਾਂ ਪੇਅ ਕਮਿਸ਼ਨ ਲਾਗੂ ਨਾ ਕਰਨ, ਮੁਲਾਜ਼ਮਾਂ ਦੀਆਂ ਤਰੱਕੀਆਂ ਨਾ ਕਰਨ ਅਤੇ ਬੈਂਕ ਦੇ ਕਰਜ਼ਾ ਵੰਡ ਪ੍ਰੋਗਰਾਮ ਜਾਰੀ ਨਾ ਕਰਨ ਸਬੰਧੀ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਪ੍ਰਤੀ ਮੁਲਾਜ਼ਮਾਂ ’ਚ ਰੋਸ ਹੈ।