ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਅਗਸਤ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਤਿੰਨ ਮਹੀਨੇ ਬਾਅਦ ਲਈ ਜਾਂਦੀ ਦਸਵੀਂ ਪੱਧਰ ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦੇ ਤਹਿਤ 27 ਅਤੇ 28 ਜੁਲਾਈ ਨੂੰ ਕਰਵਾਈ ਗਈ ਉਚੇਚੀ ਪ੍ਰੀਖਿਆ ਦਾ ਨਤੀਜਾ ਮੰਗਲਵਾਰ ਨੂੰ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਹਾਜ਼ਰ ਹੋਏ ਪ੍ਰੀਖਿਆਰਥੀਆਂ ’ਚੋਂ 779 ਪ੍ਰੀਖਿਆਰਥੀ ਪਾਸ ਹੋਏ ਹਨ ਜਦੋਂਕਿ 34 ਪ੍ਰੀਖਿਆਰਥੀਆਂ ਦਾ ਨਤੀਜਾ ਫੇਲ੍ਹ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਸਬੰਧੀ ਲੋੜੀਂਦੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲੱਬਧ ਹੈ।