ਪੱਤਰ ਪ੍ਰੇਰਕ
ਘਨੌਲੀ, 28 ਜੁਲਾਈ
ਦਸਮੇਸ਼ ਨਗਰ ਕਲੋਨੀ ਘਨੌਲੀ ਵਿੱਚ ਰਹਿਣ ਵਾਲੇ ਸੇਵਾਮੁਕਤ ਪ੍ਰਿੰਸੀਪਲ ਅਤੇ ਕਹਾਣੀਕਾਰ ਗੁਲਵੰਤ ਸਿੰਘ ਮਲੌਦਵੀ ਨੇ ਅੱਜ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲੀਸ ਚੌਕੀ ਘਨੌਲੀ ਦੇ ਇੰਚਾਰਜ ਗੁਰਮੁਖ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਜੇਬ ’ਚੋਂ ਮਿਲੇ ਖੁਦਕੁਸ਼ੀ ਪੱਤਰ ਅਨੁਸਾਰ ਉਹ ਆਪਣੀ ਅੱਖ ਦੀ ਬਿਮਾਰੀ ਤੋਂ ਪ੍ਰੇਸ਼ਾਨ ਸੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਰੂਪਨਗਰ ਦੇ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ।