ਧਾਰਮਿਕ ਚਿੰਨ੍ਹ ਪਹਿਨਣ ਦਾ ਅਧਿਕਾਰ ਹੋਣਾ ਲਾਜ਼ਮੀ: ਨਿੱਝਰ
ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਤੇ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਰਾਜਸਥਾਨ ਦੇ ਜੈਪੁਰ ਵਿੱਚ ਅੰਮ੍ਰਿਤਧਾਰੀ ਲੜਕੀ ਨੂੰ ਕੜਾ ਤੇ ਕ੍ਰਿਪਾਨ ਧਾਰਨ ਕਰ ਕੇ ਪ੍ਰੀਖ਼ਿਆ ਵਿੱਚ ਬੈਠਣ ਦੀ ਇਜਾਜ਼ਤ ਨਾ ਦੇਣ ਦੇਣ ਦੀ ਨਿਖੇਧੀ ਕੀਤੀ ਹੈ। ਡਾ. ਨਿੱਝਰ...
Advertisement
ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਤੇ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਰਾਜਸਥਾਨ ਦੇ ਜੈਪੁਰ ਵਿੱਚ ਅੰਮ੍ਰਿਤਧਾਰੀ ਲੜਕੀ ਨੂੰ ਕੜਾ ਤੇ ਕ੍ਰਿਪਾਨ ਧਾਰਨ ਕਰ ਕੇ ਪ੍ਰੀਖ਼ਿਆ ਵਿੱਚ ਬੈਠਣ ਦੀ ਇਜਾਜ਼ਤ ਨਾ ਦੇਣ ਦੇਣ ਦੀ ਨਿਖੇਧੀ ਕੀਤੀ ਹੈ। ਡਾ. ਨਿੱਝਰ ਨੇ ਕਿਹਾ ਕਿ ਇੱਕ ਆਜ਼ਾਦ ਦੇਸ਼ ਦੇ ਨਾਗਰਿਕ ਹੋਣ ਦੇ ਬਾਵਜੂਦ ਕਿਸੇ ਵਿਅਕਤੀ ਨੂੰ ਆਪਣੇ ਧਾਰਮਿਕ ਚਿੰਨ੍ਹ ਪਹਿਨਣ ਦਾ ਅਧਿਕਾਰ ਹੋਣਾ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਇਹ ਘਟਨਾ ਸਿੱਧੇ ਤੌਰ ’ਤੇ ਧਾਰਮਿਕ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ, ਜਿਸ ਨੇ ਘੱਟ ਗਿਣਤੀ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ‘ਆਪ’ ਵਿਧਾਇਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਸਿੱਖ ਵਿਦਿਆਰਥੀਆਂ ਨੂੰ ਧਾਰਮਿਕ ਚਿੰਨ੍ਹ ਪਹਿਨ ਕੇ ਪ੍ਰੀਖ਼ਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ
Advertisement
ਨਾ ਵਾਪਰਨ।
Advertisement