ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 30 ਦਸੰਬਰ ਪਿਛਲੇ ਦੋ ਦਿਨਾਂ ਤੋਂ ਮੀਂਹ ਪੈਣ ਕਾਰਨ ਨੇੜਲੇ ਪਿੰਡ ਘਰਾਚੋਂ ’ਚ ਪ੍ਰਦੀਪ ਸਿੰਘ ਪੁੱਤਰ ਕੇਵਲ ਸਿੰਘ ਦੇ ਮਕਾਨ ਦੀ ਛੱਤ ਡਿੱਗ ਗਈ। ਇਸ ਸਬੰਧੀ ਰਾਜਗਿਰੀ ਦਾ ਕੰਮ ਕਰਦੇ ਪ੍ਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ...
Advertisement
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 30 ਦਸੰਬਰ
Advertisement
ਪਿਛਲੇ ਦੋ ਦਿਨਾਂ ਤੋਂ ਮੀਂਹ ਪੈਣ ਕਾਰਨ ਨੇੜਲੇ ਪਿੰਡ ਘਰਾਚੋਂ ’ਚ ਪ੍ਰਦੀਪ ਸਿੰਘ ਪੁੱਤਰ ਕੇਵਲ ਸਿੰਘ ਦੇ ਮਕਾਨ ਦੀ ਛੱਤ ਡਿੱਗ ਗਈ। ਇਸ ਸਬੰਧੀ ਰਾਜਗਿਰੀ ਦਾ ਕੰਮ ਕਰਦੇ ਪ੍ਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਦਿਨ ਲਗਾਤਾਰ ਮੀਂਹ ਪੈਣ ਕਾਰਨ ਬੀਤੀ ਰਾਤ ਉਸ ਦੇ ਛੇ ਖਣਾਂ ਦੇ ਮਕਾਨ ਦੀ ਛੱਤ ਡਿੱਗ ਗਈ ਜਿਸ ਕਾਰਨ ਘਰ ਵਿੱਚ ਪਿਆ ਸਾਮਾਨ ਨੁਕਸਾਨਿਆ ਗਿਆ ਹੈ। ਉਸ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਹੈ, ਪਰ ਘਰ ਦੀ ਛੱਤ ਡਿੱਗਣ ਕਾਰਨ ਉਹ ਸੰਕਟ ਵਿੱਚ ਫਸ ਗਿਆ ਹੈ। ਉਸ ਨੇ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਅਪੀਲ ਕੀਤੀ।
Advertisement