ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 27 ਮਾਰਚ
ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਤਿਉਹਾਰ ਹੋਲੇ ਮਹੱਲੇ ਦਾ ਦੂਜਾ ਪੜਾਅ ਅੱਜ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਰੰਭ ਹੋ ਗਿਆ। ਅਰਦਾਸ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਹੋਲੇ ਮਹੱਲੇ ਦੇ ਸਬੰਧ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਧਾਰਮਿਕ ਦੀਵਾਨ ਸ਼ੁਰੂ ਹੋ ਚੁੱਕੇ ਹਨ। 29 ਮਾਰਚ ਨੂੰ ਠੀਕ ਦੁਪਹਿਰ 12 ਵਜੇ ਮਹੱਲਾ ਤਖ਼ਤ ਕੇਸਗੜ੍ਹ ਸਾਹਿਬ ਤੋਂ ਕੱਢਿਆ ਜਾਵੇਗਾ, ਜਿਸ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘ ਕਰਨਗੇ। ਚਰਨਗੰਗਾ ਸਟੇਡੀਅਮ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਘੋੜ ਸਵਾਰੀ ਤੇ ਗੱਤਕਾਬਾਜ਼ੀ ਬਾਜ਼ੀ ਦੇ ਜੌਹਰ ਦਿਖਾਉਣਗੀਆਂ। ਉਨ੍ਹਾਂ ਕਿਹਾ ਕਿ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।