ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਰਾਜ ਜਤਿੰਦਰ ਸਿੰਘ ਬਿੱਟੂ ਅਤੇ ਚੰਡੀਗੜ੍ਹ ਤੋਂ ਲਖਵੀਰ ਸਿੰਘ ਕੋਟਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਰਾਜ ਜਤਿੰਦਰ ਸਿੰਘ ਬਿੱਟੂ ਅਤੇ ਚੰਡੀਗੜ੍ਹ ਤੋਂ ਲਖਵੀਰ ਸਿੰਘ ਕੋਟਲਾ ਨੂੰ ਉਮੀਦਵਾਰ ਚੁਣਿਆ ਗਿਆ ਹੈ।
ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਪ੍ਰੋ. ਮਹਿੰਦਰਪਾਲ ਸਿੰਘ, ਅੰਮ੍ਰਿਤਪਾਲ ਸਿੰਘ ਛੰਦੜਾ, ਬਲਦੇਵ ਸਿੰਘ ਗਗੜਾ, ਕੁਸ਼ਲਪਾਲ ਸਿੰਘ ਮਾਨ, ਈਮਾਨ ਸਿੰਘ ਮਾਨ, ਹਰਪਾਲ ਸਿੰਘ ਬਲੇਰ, ਭੁਪਿੰਦਰ ਸਿੰਘ ਭੁੱਲਰ, ਲੱਖਾ ਸਿਧਾਣਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।