ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਦੇ ਚੋਣ ਲੜਨ ਕਰਕੇ ਆਪਣਾ ਉਮੀਦਵਾਰ ਨਾ ਖੜ੍ਹਾਉਣ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਅੱਜ ਖਡੂਰ ਸਾਹਿਬ ਤੋਂ ਆਪਣੇ ਉਮੀਦਵਾਰ ਹਰਪਾਲ ਸਿੰਘ ਬਲੇਰ ਦਾ ਨਾਮ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲੋਕ ਸਭਾ ਹਲਕਾ ਜਲੰਧਰ ਤੋਂ ਕੁੰਵਰ ਜਗਵੀਰ ਸਿੰਘ ਸਹੂੰਗੜਾ ਤੇ ਗੁਰਦਾਸਪੁਰਾ ਤੋਂ ਗੁਰਿੰਦਰ ਸਿੰਘ ਬਾਜਵਾ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਸੀਟ ਤੋਂ ਭਾਈ ਅੰਮ੍ਰਿਤਪਾਲ ਸਿੰਘ ਚੋਣ ਮੈਦਾਨ ਵਿੱਚ ਉਤਰ ਰਹੇ ਹਨ।