ਸ਼੍ਰੋਮਣੀ ਅਕਾਲੀ ਦਲ ਨੇ ਲੋਧੀਨੰਗਲ ਨੂੰ ਫ਼ਤਹਿਗੜ੍ਹ ਚੂੜੀਆਂ ਤੇ ਕਾਹਲੋਂ ਨੂੰ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਬਣਾਇਆ

ਸ਼੍ਰੋਮਣੀ ਅਕਾਲੀ ਦਲ ਨੇ ਲੋਧੀਨੰਗਲ ਨੂੰ ਫ਼ਤਹਿਗੜ੍ਹ ਚੂੜੀਆਂ ਤੇ ਕਾਹਲੋਂ ਨੂੰ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਬਣਾਇਆ

ਲਖਬੀਰ ਸਿੰਘ ਲੋਧੀਨੰਗਲ

ਦਵਿੰਦਰ ਪਾਲ

ਚੰਡੀਗੜ੍ਹ, 22 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਤੇ ਰਵੀਕਰਨ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਐਲਾਨੇ ਦੋਵੇਂ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 76 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਫਤਿਹਗੜ੍ਹ ਚੂੜੀਆਂ (ਹਰਪਾਲ ਨਾਗਰਾ): ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਲਖਬੀਰ ਸਿੰਘ ਲੋਧੀਨੰਗਲ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਪਿੰਡ ਲੋਧੀਨੰਗਲ ਵਿਖੇ ਵਰਕਰਾਂ ਦਾ ਤਾਂਤਾ ਲੱਗ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿਚ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਵਰਕਰ ਇਕੱਠੇ ਹਨ ਅਤੇ ਉਹ ਡੇਰਾ ਬਾਬਾ ਨਾਨਕ ਵਿਚ ਵੀ ਰਵੀਕਰਨ ਕਾਹਲੋਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਅਕਾਲੀ ਦਲ ਦੀ ਸਰਕਾਰ ਬਣਾ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਾ ਹੈ।  

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All