ਇਕਬਾਲ ਸਿੰਘ ਸ਼ਾਂਤ
ਲੰਬੀ, 15 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦੇ ਨੂੰ ਲਾਗੂ ਕਰਨ ਦੇ ਇੱਕ ਸਾਲ ਪੂਰੇ ਹੋਣ ’ਤੇ 17 ਸਤੰਬਰ ਨੂੰ ਕਾਲ਼ੇ ਦਿਨ’ ਵਜੋਂ ਮਨਾਉਣ ਲਈ ਤਿਆਰੀਆਂ ਵਿੱਢ ਦਿੱਤੀ ਹੈ। ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੀ ਅਕਾਲੀ ਲੀਡਰਸ਼ਿਪ ਅਤੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਅਕਾਲੀ ਦਲ ਵੱਲੋਂ 17 ਸਤੰਬਰ ਨੂੰ ਦਿੱਲੀ ਵਿਖੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਭਾਰੀ ਰੋਸ ਮਾਰਚ ਕੱਢ ਕੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਦਰਜ ਕਰਵਾਇਆ ਜਾਵੇਗਾ। ਇਸ ਮੌਕੇ 2022 ਦੀਆਂ ਸੂਬਾਈ ਚੋਣਾਂ ਸਬੰਧੀ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ, ਕੌਮੀ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ, ਵਿਧਾਇਕ ਰੋਜ਼ੀ ਬਰਕੰਦੀ, ਜੀਤ ਮਹਿੰਦਰ ਸਿੰਘ, ਸਰੂਪ ਚੰਦ ਸਿੰਗਲਾ, ਹਰਪ੍ਰੀਤ ਸਿੰਘ ਕੋਟਭਾਈ, ਪਵਨਪ੍ਰੀਤ ਸਿੰਘ ਬੌਬੀ ਬਾਦਲ, ਹੰਸਰਾਜ ਜੋਸ਼ਨ, ਦਿਲਰਾਜ ਸਿੰਘ ਭੂੰਦੜ, ਰਾਜਿੰਦਰ ਦੀਪਾ, ਪ੍ਰਕਾਸ਼ ਸਿੰਘ ਭੱਟੀ, ਮਹਿੰਦਰ ਰਿਣਵਾ, ਪ੍ਰੇਮ ਕੁਮਾਰ ਅਰੋੜਾ, ਮਨਤਾਰ ਸਿੰਘ ਬਰਾੜ ਅਤੇ ਗੁਰਤੇਜ ਸਿੰਘ ਘੁੜਿਆਣਾ ਮੌਜੂਦ ਸਨ।