ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਜਨਵਰੀ
ਅਯੁੱਧਿਆ ਵਿੱਚ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਵਲੋਂ ਆਪਣਾ ਕੋਈ ਪ੍ਰਤੀਨਿਧ ਭੇਜੇ ਜਾਣ ਦੀ ਸੰਭਾਵਨਾ ਹੈ। ਜਦੋਂ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਸਮਾਗਮ ਵਿਚ ਸ਼ਾਮਿਲ ਹੋਣ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਰਾਮ ਮੰਦਰ ਟਰੱਸਟ ਵਲੋਂ ਇਸ ਸਬੰਧ ਵਿੱਚ ਅਕਾਲ ਤਖਤ ਦੇ ਜਥੇਦਾਰ ਸਮੇਤ ਪੰਜਾਂ ਤਖਤਾਂ ਦੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਸਿੱਖ ਸੰਸਥਾਵਾਂ ਦੇ ਮੁਖੀਆਂ ਨੂੰ ਵੀ ਸਮਾਗਮ ਵਿਚ ਸ਼ਾਮਲ ਹੋਣ ਬਾਰੇ ਸੱਦਾ ਪੱਤਰ ਭੇਜੇ ਗਏ ਹਨ। ਅਕਾਲ ਤਖਤ ਦੇ ਨੇੜਲੇ ਸੂਤਰਾਂ ਮੁਤਾਬਕ ਜਥੇਦਾਰ ਗਿਆਨੀ ਰਘਬੀਰ ਸਿੰਘ ਫਿਲਹਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਰੁੱਝੇ ਹੋਏ ਸਨ।