ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ
ਅੰਮ੍ਰਿਤਸਰ (ਟਨਸ): ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਵਿੱਚ ਗੁਰਬਾਣੀ ਦੇ ਗੁਟਕੇ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ...
Advertisement
ਅੰਮ੍ਰਿਤਸਰ (ਟਨਸ): ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਵਿੱਚ ਗੁਰਬਾਣੀ ਦੇ ਗੁਟਕੇ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਸਲੇ ਹੋਰ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਮਾਣ ਸਤਿਕਾਰ ਰੱਖਣ।
Advertisement
Advertisement
×