ਅੰਮ੍ਰਿਤਸਰ: ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੱਖ-ਵੱਖ ਥਾਵਾਂ ’ਤੇ ਕਮੇਟੀ ਮੈਂਬਰਾਂ ਦੀਆਂ ਮੀਟਿੰਗਾਂ ਸੱਦੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਸਬੰਧੀ ਮਾਝਾ ਅਤੇ ਦੋਆਬਾ ਖੇਤਰ ਦੇ ਮੈਂਬਰਾਂ ਦੀ ਮੀਟਿੰਗ 11 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਇਸੇ ਤਰ੍ਹਾਂ 13 ਮਾਰਚ ਨੂੰ ਮਾਲਵਾ ਖੇਤਰ ਦੇ ਮੈਂਬਰਾਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿੱਚ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ ਪਹਿਲੀ ਮਈ ਨੂੰ ਅੰਮ੍ਰਿਤਸਰ ਵਿੱਚ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਪੱਤਰ ਭੇਜ ਕੇ ਸਿੱਖ ਮਸਲਿਆਂ ਸਬੰਧੀ ਗੱਲਬਾਤ ਲਈ ਸਮਾਂ ਮੰਗਿਆ ਗਿਆ ਹੈ।
-ਟਨਸ