ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕਰਕੇ ਸੁਪਰੀਮ ਕੋਰਟ ਦਾ ਫ਼ੈਸਲਾ ਰੱਦ ਕੀਤਾ : The Tribune India

ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕਰਕੇ ਸੁਪਰੀਮ ਕੋਰਟ ਦਾ ਫ਼ੈਸਲਾ ਰੱਦ ਕੀਤਾ

ਫ਼ੈਸਲਾ ਸੁਣਾਉਣ ਵਾਲੇ ਇੱਕ ਜੱਜ ਦਾ ਸਬੰਧ ਆਰਐੱਸਐੱਸ ਨਾਲ: ਧਾਮੀ

ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕਰਕੇ ਸੁਪਰੀਮ ਕੋਰਟ ਦਾ ਫ਼ੈਸਲਾ ਰੱਦ ਕੀਤਾ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਰਘੂਜੀਤ ਸਿੰਘ ਵਿਰਕ, ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਹੋਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਸਤੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵਿਸ਼ੇਸ਼ ਮਤਾ ਪਾਸ ਕਰਕੇ ਸੁਪਰੀਮ ਕੋਰਟ ਦਾ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦਾ ਫ਼ੈਸਲਾ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਗਿਆ। ਉਨ੍ਹਾਂ ਮਤਾ ਪਾਸ ਕਰਕੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਕਾਇਮ ਹੁੰਦਿਆਂ ਕੋਈ ਵੀ ਸੂਬਾ ਐਕਟ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ। ਕਮੇਟੀ ਦੀ ਮੀਟਿੰਗ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਏ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਫ਼ੈਸਲਾ ਸੁਣਾਉਣ ਵਾਲੇ ਸੁਪਰੀਮ ਕੋਰਟ ਦੇ ਦੋ ’ਚੋਂ ਇੱਕ ਜੱਜ ਦਾ ਸਬੰਧ ਆਰਐੱਸਐੱਸ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ, ਜਿਸ ਦੇ ਉਨ੍ਹਾਂ ਕੋਲ ਸਬੂਤ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਉਸ ਜੱਜ ਦਾ ਨਾਂ ਵੀ ਨਸ਼ਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਵੀ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਅਗਲੀ ਰਣਨੀਤੀ ਵਿਚਾਰਨ ਲਈ 30 ਸਤੰਬਰ 2022 ਨੂੰ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।

ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿੱਚ ਕਿਸੇ ਕਿਸਮ ਦੀ ਸੋਧ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਪ੍ਰਵਾਨਗੀ ਮਗਰੋਂ ਸਿਰਫ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਕਮੇਟੀ ਸਬੰਧੀ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਗੈਰ-ਸੰਵਿਧਾਨਕ ਸਾਜ਼ਿਸ਼ ਤਹਿਤ ਐਕਟ ਪਾਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕੋਝੀ ਹਰਕਤ ਕੀਤੀ ਤਾਂ ਇਸ ਵਿੱਚ ਭਾਜਪਾ ਸਰਕਾਰ ਵੀ ਪਿੱਛੇ ਨਹੀਂ ਰਹੀ। ਧਾਮੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਕਾਲੀ ਸਰਕਾਰ ਵੇਲੇ ਦਾ ਹਲਫ਼ਨਾਮਾ ਬਦਲ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਪੇਸ਼ ਕੀਤਾ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸੁਪਰੀਮ ਕੋਰਟ ਅੰਦਰ ਹਰਿਆਣਾ ਦੀ ਤਰਜਮਾਨੀ ਕੀਤੀ।

ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਨੂੰ ਮਿਲੀ ਮਾਨਤਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ ਤੇ ਹੋਰ ਮੌਜੂਦ ਸਨ।

ਨੀਲਾ ਤਾਰਾ ਤੋਂ ਵੱਡਾ ਹਮਲਾ: ਧਾਮੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਲਿਆ ਗਿਆ ਫ਼ੈਸਲਾ ਨੀਲਾ ਤਾਰਾ ਤੋਂ ਵੀ ਵੱਡਾ ਹਮਲਾ ਹੈ। ਉਸ ਵੇਲੇ ਗੁਰਧਾਮਾਂ ’ਤੇ ਹਮਲਾ ਕੀਤਾ ਗਿਆ ਸੀ ਅਤੇ ਹੁਣ ਸਿੱਖ ਪੰਥ ਦੀ ਰੂਹ ’ਤੇ ਹਮਲਾ ਕੀਤਾ ਗਿਆ ਹੈ। ਅਜਿਹਾ ਤਾਂ ਕਦੇ ਅੰਗਰੇਜ਼ਾਂ ਦੇ ਜ਼ਮਾਨੇ ’ਚ ਵੀ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All