ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੂਨ
ਕਰੋਨਾ ਸੰਕਟ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚਲ ਰਹੇ ਵਿਦਿਅਕ ਅਦਾਰਿਆਂ ਵਿਚ ਧਾਰਮਿਕ ਪ੍ਰੀਖਿਆਵਾਂ ਵਾਸਤੇ ਧਰਮ ਅਧਿਐਨ ਦਾ ਸਿਲੇਬਸ ਆਨਲਾਈਨ ਪੂਰਾ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਅੱਜ ਮਾਝਾ ਤੇ ਦੁਆਬਾ ਖੇਤਰ ਦੇ ਵਿਦਿਅਕ ਅਦਾਰਿਆਂ ਦੇ ਅਧਿਆਪਕਾ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦਫ਼ਤਰ ਵਿਚ ਹੋਈ ਜਿਸ ਵਿਚ ਕਰੋਨਾ ਮਹਾਮਾਰੀ ਦੇ ਚੱਲਦਿਆਂ ਆਨਲਾਈਨ ਵਿਧੀ ਨਾਲ ਬੱਚਿਆਂ ਦਾ ਨਿਰਧਾਰਤ ਧਾਰਮਿਕ ਸਿਲੇਬਸ ਪੂਰਾ ਕਰਨ ਦਾ ਫੈਸਲਾ ਕੀਤਾ ਗਿਆ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਅਧਿਆਪਕਾਂ ਨੂੰ ਕਿਹਾ ਕਿ ਆ ਰਹੀਆਂ ਸ਼ਤਾਬਦੀਆਂ ਸਬੰਧੀ ਇਤਿਹਾਸ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਉਹ ਆਪਣੇ ਵਿਰਸੇ ਅਤੇ ਸਿੱਖ ਧਰਮ ਦੇ ਇਤਿਹਾਸ ਦੀਆਂ ਸ਼ਤਾਬਦੀਆਂ ਬਾਰੇ ਜਾਗਰੂਕ ਹੋ ਸਕਣ।