ਪਾਲ ਸਿੰਘ ਨੌਲੀ
ਜਲੰਧਰ, 3 ਅਗਸਤ
ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਜਿੱਥੇ ਭੈਣਾਂ ਆਪਣੇ ਭਰਾਵਾਂ ਦੇ ਗੁੱਟਾਂ ’ਤੇ ਰੱਖੜੀ ਬੰਨ ਕੇ ਆਪਣੇ ਪਿਆਰ ਦਾ ਸਦੀਵੀ ਪ੍ਰਗਟਾਵਾ ਕਰਦੀਆਂ ਹਨ ਉਥੇ ਰੁੱਖਾਂ ਨੂੰ ਪਿਆਰ ਕਰਨ ਵਾਲੇ ਭੈਣ ਭਰਾ ਨੇ ਰੁੱਖਾਂ ਦੇ ਰੱਖੜੀਆਂ ਬੰਨ ਕੇ ਵਾਤਾਵਰਨ ਨੂੰ ਬਚਾਉਣ ਦਾ ਸੱਦਾ ਦਿੱਤਾ ਹੈ। ਗੁਰਵਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਰੁੱਖਾਂ ਨੂੰ ਰੱਖੜੀਆਂ ਬੰਨਦੇ ਆ ਰਹੇ ਹਨ। ਇਹ ਇਕ ਤਰ੍ਹਾਂ ਨਾਲ ਕੁਦਰਤ ਪ੍ਰਤੀ ਆਪਣੇ ਸਨੇਹ ਦਾ ਪ੍ਰਗਟਾਵਾ ਹੈ। ਹੁਣ ਉਨ੍ਹਾਂ ਦੇ ਬੱਚੇ ਵੀ ਰੁੱਖਾਂ ਨੂੰ ਪਿਆਰ ਕਰਦੇ ਹਨ ਤੇ ਉਨ੍ਹਾਂ ਦਾ ਖਿਆਲ ਰੱਖਦੇ ਹਨ। ਇਸ ਨਾਲ ਆਲੇ ਦੁਆਲੇ ਦੇ ਪਿੰਡਾਂ ਵਿੱਚ ਵੀ ਵਾਤਾਵਰਨ ਦੀ ਚੇਤਨਾ ਦਾ ਸੁਨੇਹਾ ਗਿਆ ਹੈ।