ਖੇਤਰੀ ਪ੍ਰਤੀਨਿਧ
ਪਟਿਆਲਾ, 8 ਸਤੰਬਰ
ਜ਼ਿਲ੍ਹਾ ਪਟਿਆਲਾ ਦਾ ਇੱਕ ਹੋਰ ਵਿਧਾਇਕ ਕਾਕਾ ਰਾਜਿੰਦਰ ਸਿੰਘ (ਸਮਾਣਾ) ਦੀ ਅੱਜ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਪਟਿਆਲਾ ਜ਼ਿਲ੍ਹੇ ਅੱਠ ਵਿਚੋਂ ਦੋ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਅਤੇ ਸਾਧੂ ਸਿੰਘ ਧਰਮਸੋਤ ਫਿਲਹਾਲ ਕਰੋਨਾ ਤੋਂ ਬਚੇ ਹੋਏ ਹਨ। ਇਸ ਤੋਂ ਪਹਿਲਾਂ ਬ੍ਰਹਮ ਮਹਿੰਦਰਾ, ਹਰਦਿਆਲ ਕੰਬੋਜ, ਮਦਨ ਲਾਲ ਜਲਾਲਪੁਰ ਅਤੇ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਜਰਾ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਵਿਧਾਇਕ ਕਾਕਾ ਰਾਜਿੰਦਰ ਸਿੰਘ ਨੇ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਟੈਸਟ ਪਟਿਆਲਾ ਵਿੱਚ ਕਰਵਾਇਆ ਸੀ।ਇਹ ਵਿਧਾਇਕ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦਾ ਪੁੱਤਰ ਹੈ। ਲਾਲ ਸਿੰਘ ਇਨ੍ਹੀਂ ਦਿਨੀਂ ਚੰਡੀਗੜ੍ਹ ’ਚ ਰਹਿ ਰਹੇ ਹਨ।