ਚੰਡੀਗੜ੍ਹ, 20 ਨਵੰਬਰ
ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐੱਫ) ਨੇ ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦੀ ਹੱਤਿਆ ‘ਚ ਕਥਿਤ ਤੌਰ ‘ਤੇ ਸ਼ਾਮਲ ਰਮਜਾਨ ਖ਼ਾਨ ਉਰਫ਼ ਰਾਜ ਹੁੱਡਾ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਇਸ ਛੇਵੇਂ ਮੁਲਜ਼ਮ ਨੂੰ ਕੇਂਦਰੀ ਏਜੰਸੀਆਂ ਅਤੇ ਰਾਜਸਥਾਨ ਪੁਲੀਸ ਦੇ ਤਾਲਮੇਲ ਨਾਲ ਇਸ ਅਪਰੇਸ਼ਨ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ ਗਿਆ। ਇਹ ਜਾਣਕਾਰੀ ਡੀਜੀਪੀ ਦਫ਼ਤਰ ਪੰਜਾਬ ਵਲੋਂ ਟਵੀਟ ਕਰ ਕੇ ਦਿੱਤੀ ਗਈ।