ਸੰਘਰਸ਼ੀ ਅਖਾੜਿਆਂ ਵਿੱਚ ‘ਪਗੜੀ ਸੰਭਾਲ ਜੱਟਾ’ ਦਾ ਨਾਅਰਾ ਬੁਲੰਦ

ਸੂਬੇ ਵਿੱਚ 200 ਥਾਵਾਂ ’ਤੇ ਚੱਲ ਰਹੇ ਧਰਨਿਆਂ ਦੌਰਾਨ ਕਿਸਾਨਾਂ ਨੇ ਚਾਚਾ ਅਜੀਤ ਸਿੰਘ ਨੂੰ ਸਿਜਦਾ ਕੀਤਾ

ਸੰਘਰਸ਼ੀ ਅਖਾੜਿਆਂ ਵਿੱਚ ‘ਪਗੜੀ ਸੰਭਾਲ ਜੱਟਾ’ ਦਾ ਨਾਅਰਾ ਬੁਲੰਦ

ਭੁੱਚੋ ਮੰਡੀ ਵਿੱਚ ਪੂੰਜੀਪਤੀ ਦੇ ਵਪਾਰਕ ਅਦਾਰੇ ਅੱਗੇ ਲਾਏ ਧਰਨੇ ਦੌਰਾਨ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। ਫੋਟੋ: ਪਵਨ ਗੋਇਲ

ਦਵਿੰਦਰ ਪਾਲ
ਚੰਡੀਗੜ੍ਹ, 23 ਫਰਵਰੀ

ਪੰਜਾਬ ਵਿੱਚ ਪਿਛਲੇ ਪੌਣੇ ਪੰਜ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਮੁੱਚੇ ਸੂਬੇ ਵਿੱਚ ‘ਪਗੜੀ ਸੰਭਾਲ ਜੱਟਾ’ ਲਹਿਰ ਦੇ ਮੋਢੀ ਚਾਚਾ ਅਜੀਤ ਸਿੰਘ ਨੂੰ ਯਾਦ ਕੀਤਾ। ਸੂਬੇ ਵਿੱਚ 200 ਤੋਂ ਵਧ ਥਾਵਾਂ ’ਤੇ ਹੋਏ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੇ ਕਿਸਾਨਾਂ ਵਿੱਚ ਵਧ ਰਿਹਾ ਰੋਸ ਤਾਨਾਸ਼ਾਹੀ ਹਕੂਮਤ ਦੇ ਅੰਤ ਦਾ ਆਧਾਰ ਬਣੇਗਾ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੇ ਘਰਾਂ, ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ, ਰੇਲਵੇ ਸਟੇਸ਼ਨਾਂ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਜਾਰੀ ਹਨ।

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਦੱਸਿਆ ਕਿ ਪੰਜਾਬ ਵਿੱਚ ਕਿਸਾਨਾਂ ਦੇ ਵੱਡੇ ਇਕੱਠਾਂ ਨੇ ਸਾਬਤ ਕਰ ਦਿੱਤਾ ਹੈ ਕਿ ਅੰਗਰੇਜ਼ ਹਕੂਮਤ ਵਾਂਗ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨਾਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਰੋਹ ਸਰਕਾਰ ਨੂੰ ਗੱਦੀ ਤੋਂ ਲਾਹ ਕੇ ਰਹੇਗਾ। ਇਸ ਦੌਰਾਨ ਤਿੰਨੋਂ ਖੇਤੀ ਕਾਨੂੰਨਾਂ ਤੋਂ ਇਲਾਵਾ ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ, ਜਨਤਕ ਵੰਡ ਪ੍ਰਣਾਲੀ ਪੂਰੇ ਮੁਲਕ ’ਚ ਲਾਗੂ ਕਰਨ, ਸਾਰੇ ਸੰਘਰਸ਼ਸ਼ੀਲ ਕਿਸਾਨਾਂ ’ਤੇ ਮੜ੍ਹੇ ਦੇਸ਼ਧ੍ਰੋਹੀ ਦੇ ਕੇਸ ਰੱਦ ਕਰ ਕੇ ਜੇਲ੍ਹੀਂ ਡੱਕੇ ਸਾਰੇ ਕਿਸਾਨ ਰਿਹਾਅ ਕਰਨ ਦੀ ਮੰਗ ਕੀਤੀ ਗਈ। ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਹੋਏ ਇਕੱਠਾਂ ਨੂੰ ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਚਮਕੌਰ ਸਿੰਘ ਨੈਣੇਵਾਲ, ਸਰੋਜ ਕੁਮਾਰੀ ਦਿਆਲਪੁਰਾ, ਹਰਪ੍ਰੀਤ ਕੌਰ ਜੇਠੂਕੇ, ਸੁਖਜੀਤ ਸਿੰਘ ਕੋਠਾਗੁਰੂ, ਸੁਨੀਲ ਕੁਮਾਰ ਭੋਡੀਪੁਰਾ ਨੇ ਸੰਬੋਧਨ ਕੀਤਾ।

27 ਨੂੰ ਮਨਾਇਆ ਜਾਵੇਗਾ ਭਗਤ ਰਵਿਦਾਸ ਦਾ ਜਨਮ ਦਿਹਾੜਾ

ਇਸ ਦੌਰਾਨ ਅੰਗਰੇਜ਼ ਸਾਮਰਾਜ ਵਿਰੁੱਧ ਕਿਸਾਨੀ ਹੱਕਾਂ ਲਈ ਉਮਰ ਭਰ ਜੂਝਣ ਵਾਲੇ ਕਿਸਾਨ ਆਗੂ ਅਜੀਤ ਸਿੰਘ ਨੂੰ ਸਿਜਦਾ ਕਰਦਿਆਂ 27 ਫਰਵਰੀ ਨੂੰ ਦਿੱਲੀ ਮੋਰਚੇ ਨੂੰ ਹੋਰ ਮਜ਼ਬੂਤੀ ਦੇਣ ਲਈ ਦਿੱਲੀ ਪਹੁੰਚਣ ਦੇ ਐਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ 27 ਫਰਵਰੀ ਦੇ ਇਕੱਠ ਭਗਤ ਰਵਿਦਾਸ ਦੇ ਜਨਮ ਦਿਹਾੜੇ ਅਤੇ ਕੌਮੀ ਮੁਕਤੀ ਲਹਿਰ ਦੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All